ED Raid: AAP ਨੇਤਾ ਆਤਿਸ਼ੀ ਨੇ ED ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
ED Raid on AAP Leaders: ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਮਲੇਰਨਾ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਛਾਪੇਮਾਰੀ ਕਰਕੇ ਪਾਰਟੀ ਨੇਤਾਵਾਂ ਨੂੰ ਧਮਕੀ ਦੇਣ ਦਾ ਦੋਸ਼ ਲਗਾਇਆ ਹੈ। ED Raid ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਮਲੇਰਨਾ ਨੇ ਕਿਹਾ, “ਪਾਰਟੀ ਦੇ ਨੇਤਾਵਾਂ ਅਤੇ ਪਾਰਟੀ ਨਾਲ ਜੁੜੇ ਲੋਕਾਂ ਦੇ ਖਿਲਾਫ ਅੱਜ ਸਵੇਰ ਤੋਂ ਈਡੀ ਦੀ ਛਾਪੇਮਾਰੀ ਜਾਰੀ ਹੈ।ਆਪ ਦੇ ਖਜ਼ਾਨ ਚੀ ਅਤੇ ਸੰਸਦ ਮੈਂਬਰ ਐਨ.ਡੀ. ਗੁਪਤਾ ਅਤੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਦੇ ਘਰ ਛਾਪੇਮਾਰੀ ਜਾਰੀ ਹੈ। “ਇਹ ਵੀ ਰਿਪੋਰਟਾਂ ਆ ਰਹੀਆਂ ਹਨ ਕਿ ਈਡੀ ਪਾਰਟੀ ਦੇ ਕਈ ਹੋਰ ਨੇਤਾਵਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕਰੇਗੀ। ED Raid
ਭਾਜਪਾ ਕੇਂਦਰੀ ਏਜੰਸੀਆਂ ਰਾਹੀਂ ਸਾਡੀ ਪਾਰਟੀ ਨੂੰ ਦਬਾਉਣਾ ਚਾਹੁੰਦੀ ਹੈ ( ED Raid)
ਉਨ੍ਹਾਂ ਕਿਹਾ, ‘ਭਾਜਪਾ ਕੇਂਦਰੀ ਏਜੰਸੀਆਂ ਰਾਹੀਂ ਸਾਡੀ ਪਾਰਟੀ ਨੂੰ ਦਬਾਉਣਾ ਚਾਹੁੰਦੀ ਹੈ, ਪਰ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਉਨ੍ਹਾਂ ਦੀਆਂ ਏਜੰਸੀਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਅਸੀਂ ਉਨ੍ਹਾਂ ਤੋਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਦੋਸ਼ ਲਾਇਆ, ‘ਪਿਛਲੇ ਦੋ ਸਾਲਾਂ ਤੋਂ ‘ਆਪ’ ਆਗੂਆਂ ਨੂੰ ਅਖੌਤੀ ਸ਼ਰਾਬ ਆਬਕਾਰੀ ਨੀਤੀ ਘੁਟਾਲੇ ਦੇ ਨਾਂਅ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਿਸੇ ਦੇ ਘਰ ਛਾਪੇ ਮਾਰੇ ਜਾਂਦੇ ਹਨ, ਕਿਸੇ ਨੂੰ ਬੁਲਾਇਆ ਜਾਂਦਾ ਹੈ ਅਤੇ ਕਿਸੇ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, ‘ਦੋ ਸਾਲਾਂ ਵਿੱਚ ਸੈਂਕੜੇ ਛਾਪੇ ਮਾਰਨ ਦੇ ਬਾਵਜੂਦ ਈਡੀ ਇੱਕ ਰੁਪਿਆ ਵੀ ਬਰਾਮਦ ਨਹੀਂ ਕਰ ਸਕੀ।
ਇਹ ਵੀ ਪੜ੍ਹੋ: Harda Factory Blast | ਬੁਰੀ ਖ਼ਬਰ : ਪਟਾਕਾ ਫੈਕਟਰੀ ’ਚ ਧਮਾਕਾ, 6 ਦੀ ਮੌਤ, 40 ਤੋਂ ਵੱਧ ਜਖ਼ਮੀ
ਦੋ ਸਾਲਾਂ ਬਾਅਦ ਵੀ ਈਡੀ ਨੂੰ ਕੋਈ ਠੋਸ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਨੇ ਵੀ ਵਾਰ-ਵਾਰ ਸਬੂਤ ਪੇਸ਼ ਕਰਨ ਲਈ ਕਿਹਾ ਹੈ। ‘ਆਪ’ ਨੇਤਾ ਨੇ ਕਿਹਾ, ‘ਈਡੀ ਨੇ ਗਵਾਹਾਂ ਦੇ ਬਿਆਨਾਂ ਦੀ ਆਡੀਓ ਰਿਕਾਰਡਿੰਗ ਹਟਾ ਦਿੱਤੀ ਹੈ। ਉਨ੍ਹਾਂ ਨੇ ਈਡੀ ਨੂੰ ਗਵਾਹਾਂ ਦੇ ਬਿਆਨ ਦੇਸ਼ ਦੇ ਸਾਹਮਣੇ ਪੇਸ਼ ਕਰਨ ਦੀ ਚੁਣੌਤੀ ਦਿੰਦਿਆਂ ਕਿਹਾ, ‘ਈਡੀ ਨੂੰ ਦੇਸ਼ ਅਤੇ ਅਦਾਲਤ ਦੇ ਸਾਹਮਣੇ ਪਿਛਲੇ ਡੇਢ ਸਾਲ ਦੀ ਸਾਰੀ ਪੁੱਛਗਿੱਛ ਦੀ ਆਡੀਓ ਰਿਕਾਰਡਿੰਗ ਪੇਸ਼ ਕਰਨੀ ਚਾਹੀਦੀ ਹੈ। ਈਡੀ ਨੂੰ ਮਾਮਲੇ ਨਾਲ ਸਬੰਧਤ ਸਾਰੀਆਂ ਵੀਡੀਓਜ਼ ਅਤੇ ਆਡੀਓ ਰਿਕਾਰਡਿੰਗਜ਼ ਅਦਾਲਤ ਵਿੱਚ ਪੇਸ਼ ਕਰਨ ਦੀ ਚੁਣੌਤੀ ਦਿੰਦਿਆਂ ਉਨ੍ਹਾਂ ਕਿਹਾ, ‘ਅਸੀਂ ਅਦਾਲਤ ਵਿੱਚ ਸਾਰੇ ਆਡੀਓ ਅਤੇ ਵੀਡੀਓਜ਼ ਨੂੰ ਜਾਰੀ ਕਰਨ ਦੀ ਮੰਗ ਕੀਤੀ ਹੈ। ED Raid