ਪੁਲਿਸ ਵੱਲੋਂ ਹਮਲੇ ਦੀ ਕੋਸ਼ਿਸ਼ ਕਰਾਰ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਲੁਧਿਆਣਾ-ਜਗਰਾਓਂ ਮੁੱਖ ਮਾਰਗ ‘ਤੇ ਚੌਂਕੀਮਾਣ ਨੇੜੇ ਜਗਰਾਓਂ ਦੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ‘ਤੇ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਵਿਧਾਇਕਾ ਮਾਣੂੰਕੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਗੱਡੀ ‘ਤੇ ਕਿਸੇ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਨੇ ਹਮਲਾਵਰਾਂ ਦੀ ਗੱਡੀ ਦਾ ਨੰਬਰ ਵੀ ਪੁਲਿਸ ਨੂੰ ਦਿੱਤਾ ਹੈ ਇਸ ਸਬੰਧੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਸਮੇਂ ਵਿਧਾਇਕ ਦੀ ਗੱਡੀ ‘ਤੇ ਹਮਲਾਵਰ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਦੱਸੀ ਜਾ ਰਹੀ ਹੈ।
ਉਸ ਸਮੇਂ ਉਹਨਾਂ ਨਾਲ ਗੱਡੀ ਵਿਚ ਵਰਕਰਾਂ ਤੋਂ ਇਲਾਵਾ ਗੰਨਮੈਨ ਵੀ ਮੌਜ਼ੂਦ ਸਨ। ਆਮ ਆਦਮੀ ਪਾਰਟੀ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੁਲਿਸ ਦੀ ਢਿੱਲੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਉਨ੍ਹਾਂ ਕਿਹਾ ਕਿ ਮੁਲਜ਼ਮ ਤੁਰੰਤ ਗ੍ਰਿਫਤਾਰ ਕੀਤੇ ਜਾਣ ਤੇ ਇਸ ਮਾਮਲੇ ਦੀ ਸਮਾਂਬੱਧ ਜੁਡੀਸ਼ੀਅਲ ਜਾਂਚ ਹੋਵੇ। ਉਨ੍ਹਾਂ ਕਿਹਾ ਕਿ ਬੀਬੀ ਮਾਣੂੰਕੇ ਨੇ ਸਬੰਧਿਤ ਜ਼ਿਲ੍ਹਾ ਪੁਲਿਸ ਨੂੰ ਮੁਲਜ਼ਮਾਂ ਦੀ ਕਾਰ ਦੀਆਂ ਫ਼ੋਟੋਆਂ ਤੱਕ ਮੁਹੱਈਆ ਕਰਵਾ ਦਿੱਤੀਆਂ ਸਨ ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਪੁਲਿਸ ਥਾਣਾ ਚੌਕੀਮਾਨ ਦੇ ਇੰਚਾਰਜ ਗੁਰਦੀਪ ਸਿੰਘ ਨੇ ਹਮਲਾ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਉਨ੍ਹਾਂ ਕਿਹਾ ਕਿ ਭਾਵੇਂ ਦੱਸੀ ਗਈ ਹਮਲੇ ਦੀ ਘਟਨਾ ਦਾ ਏਰੀਆ ਉਹਨਾਂ ਦਾ ਨਹੀਂ ਸੀ ਫੇਰ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਫੋਰਸ ਭੇਜ ਦਿੱਤੀ ਪਰ ਮੌਕੇ ‘ਤੇ ਕੋਈ ਵੀ ਹਮਲਾਵਰ ਜਾਂ ਸੂਤਰ ਮੌਜ਼ੂਦ ਨਹੀਂ ਸੀ ਪੁਲਿਸ ਚੌਕੀਮਾਨ ਦੇ ਇੰਚਾਰਜ ਅਨੁਸਾਰ ਇਸ ਸਬੰਧੀ ਵਿਧਾਇਕਾ ਵੱਲੋਂ ਉਹਨਾਂ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।