(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਥਿੱਤ ਜ਼ਮੀਨੀ ਵਿਵਾਦ ਦੇ ਤਹਿਤ ਕੁੱਝ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਿਲ੍ਹੇ ਦੇ ਪਿੰਡ ਉਮੈਦਪੁਰ ਦੇ ਸਾਬਕਾ ਸਰਪੰਚ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਮਾਮਲੇ ’ਚ ਪੁਲਿਸ ਨੇ ਸਾਬਕਾ ਸਰਪੰਚ ਦੀ ਸ਼ਿਕਾਇਤ ’ਤੇ 5 ਜਣਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।
ਇਹ ਵੀ ਪੜ੍ਹੋ: Hathras Accident Updates: ਹਾਥਰਸ ਘਟਨਾ ‘ਚ ਵੱਡਾ ਖੁਲਾਸਾ, ਖੁੱਲ੍ਹੀਆਂ ਰਹਿ ਗਈਆਂ ਸਭ ਦੀਆਂ ਅੱਖਾਂ !
ਜਾਂਚਕਰਤਾ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਕਿ ਉਮੈਦਪੁਰ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਮੁਤਾਬਕ ਉਹ ਸ਼ਾਮ ਵੇਲੇ ਸ੍ਰੀ ਗੁਰਦੁਆਰਾ ਸਾਹਿਬ ਤੋਂ ਪੈਦਲ ਘਰ ਵੱਲ ਜਾ ਰਿਹਾ ਸੀ। ਜਦ ਉਹ ਪਿੰਡ ਉਮੈਦਪੁਰ ਚੌਕ ਪਹੁੰਚਿਆ ਤਾਂ ਕੁੱਝ ਵਿਅਕਤੀਆਂ ਨੇ ਉਸਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਗਰਾਰੀ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸਦੇ ਸਿਰ ਅਤੇ ਸਰੀਰ ’ਤੇ ਕਈ ਗੰਭੀਰ ਸੱਟਾਂ ਲੱਗੀਆਂ। ਜਦ ਉਸਨੇ ਰੌਲਾ ਪਾਇਆ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਹਮਲੇ ਦੀ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਸਰਪੰਚ ਦਾ ਦੂਸਰੀ ਧਿਰ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਜਖ਼ਮੀ ਹਾਲਤ ’ਚ ਸਾਬਕਾ ਸਰਪੰਚ ਨੂੰ ਡੀਐਮਸੀ ਦਾਖਲ ਕਰਵਾਉਣ ਤੋਂ ਬਾਅਦ ਰੁਤਵੀਰ ਸਿੰਘ, ਗੁਰਪ੍ਰੀਤ ਸਿੰਘ, ਅਸ਼ੋਕ ਕੁਮਾਰ ਤੇ ਰਾਜੇਸ਼ ਕੁਮਾਰ ਵਾਸੀਆਨ ਉਮੈਦਪੁਰ ਤੇ ਸ਼ੁਭਮ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਆਰੰਭ ਦਿੱਤੀ ਹੈ।