ਇਸਲਾਮਾਬਾਦ। ਪਾਕਿਸਤਾਨ ਦੇ ਖੈਬਰ ਪਖਤੂਖਵਾ ਸੂਬੇ ‘ਚ ਵੀਰਵਾਰ ਨੂੰ ਅੱਤਵਾਦੀਆਂ ਨੇ ਇਕ ਯਾਤਰੀ ਵੈਨ ‘ਤੇ ਗੋਲੀਬਾਰੀ ਕਰਕੇ ਹਮਲਾ ਕਰ ਦਿੱਤਾ। ਇਸ ‘ਚ 38 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਖੈਬਰ ਪਖਤੂਨਖਵਾ ਦੀ ਕੁਰੱਮ ਘਾਟੀ ਦੀ ਹੈ। ਵੈਨ ਪੇਸ਼ਾਵਰ ਤੋਂ ਕੁਰੱਮ ਜਾ ਰਹੀ ਸੀ। ਜਖਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਜਿਨ੍ਹਾਂ ’ਚੋਂ ਕਈ ਦੀ ਹਾਲਤ ਗੰਭੀਰ ਬਣੀ ਹੋਈ ਹੈ। Pakistan News
ਚਸ਼ਮਦੀਦ ਗਵਾਹਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੇ ਮੌਕਾ ਤਾੜ ਕੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਕਾਰਨ ਗੱਡੀ ਵਿੱਚ ਸਵਾਰ ਲੋਕਾਂ ਨੂੰ ਵੀ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਇਸ ਤੋਂ ਪਹਿਲਾਂ ਕਿ ਲੋਕ ਕੁਝ ਸਮਝ ਪਾਉਂਦੇ, ਲਾਸ਼ਾਂ ਦਾ ਢੇਰ ਲੱਗ ਚੁੱਕਾ ਸੀ।
ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਮੰਤਰੀ ਮੋਹਸਿਨ ਨਕਵੀ
ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਬਹੁਤ ਦੁਖਦਾਈ ਹੈ। ਅਸੀਂ ਜਾਨ-ਮਾਲ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਅੱਤਵਾਦੀਆਂ ਨੇ ਕਾਇਰਤਾ ਭਰੀ ਕਾਰਵਾਈ ਕੀਤੀ ਹੈ। ਸਾਡਾ ਵਾਅਦਾ ਹੈ ਕਿ ਸਰਕਾਰ ਇਸ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। Pakistan News