ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News ਦੁਕਾਨਦਾਰ &#82...

    ਦੁਕਾਨਦਾਰ ‘ਤੇ ਤੇਜਾਬ ਸੁੱਟ ਕੇ ਹਮਲਾ, ਅਣਪਛਾਤਿਆਂ ਨੇ ਕੀਤਾ ਕਾਰਾ

    Acid Attack

    ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ | Acid Attack

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਨੇੜੇ ਸਨੌਰ ਵਿੱਚ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਦੁਕਾਨਦਾਰ ਉੱਪਰ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਸ ਦੀਆਂ ਬਾਹਾਂ ਅਤੇ ਗਰਦਨ ਝੁਲਸ ਗਏ। ਸਨੌਰ ਵਾਸੀ ਨੌਜਵਾਨ ਨਿਖਿਲ ਸਿੰਗਲਾ ਹਾਰਡ ਵੇਅਰ ਦੀ ਦੁਕਾਨ ਕਰਦਾ ਹੈ। ਉਹ ਜਦੋਂ ਦੁਕਾਨ ਦੇ ਅੰਦਰ ਬੈਠਾ ਸੀ ਤਾਂ ਨਕਾਬਪੋਸ਼ ਦੋ ਨੌਜਵਾਨਾਂ ਨੇ ਆ ਕੇ ਪਹਿਲਾਂ ਕੋਈ ਸਾਮਾਨ ਮੰਗਿਆ ਅਤੇ ਫੇਰ ਤੁਰੰਤ ਬਾਅਦ ਉਸ ‘ਤੇ ਤੇਜ਼ਾਬ ਸੁੱਟ ਦਿੱਤਾ।

    ਇਸ ਮਗਰੋਂ ਉਹ ਐਕਟਿਵਾ ‘ਤੇ ਫਰਾਰ ਹੋ ਗਏ। ਉਧਰ ਇਸ ਹਮਲੇ ਦਾ ਸ਼ਿਕਾਰ ਹੋਇਆ ਨਿਖਲ ਜਦੋਂ ਦੁਕਾਨ ’ਚੋਂ ਨਿਕਲ ਕੇ ਬਾਹਰ ਗਲੀ ਵਿੱਚ ਆਇਆ ਤਾਂ ਗੁਆਂਢੀ ਦੁਕਾਨਦਾਰਾਂ ਨੇ ਉਸ ਦੀ ਮਦਦ ਕਰਦਿਆਂ ਉਸ ਦੇ ਕੱਪੜੇ ਬਦਲੇ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਨਿਖਿਲ ਦੇ ਚਾਚਾ ਭੂਸ਼ਣ ਸਿੰਗਲਾ ਦਾ ਕਹਿਣਾ ਹੈ ਕਿ ਇਸ ਸਬੰਧੀ ਪੁਲਿਸ ਨੂੰ ਇਤਲਾਹ ਦੇ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

    Also Read : ਇੱਕ ਵਾਰ ਫੇਰ ਤੋਂ ਛਿੜੀ Uniform Civil Code ਨੂੰ ਲੈ ਕੇ ਦੇਸ਼ ’ਚ ਬਹਿਸ, ਜੇਕਰ ਲਾਗੂ ਹੋਇਆ ਤਾਂ ਕੀ ਹੋਵੇਗਾ ਅਸਰ, ਜਾਣ…

    LEAVE A REPLY

    Please enter your comment!
    Please enter your name here