ਮੋਹਾਲੀ ’ਚ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Ludhiana News
(ਸੰਕੇਤਕ ਫੋਟੋ)।

ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਕਸਬਾ ਨਵਾਂਗਾਓਂ ‘ਚ ਕੁਝ ਲੋਕਾਂ ਨੇ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਨੌਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ। ਪਰ ਮੈਡੀਕੋ ਲੀਗਲ ਕੇਸ (ਐਮਐਲਸੀ) ਕਾਰਨ ਉਨ੍ਹਾਂ ਨੂੰ ਖਰੜ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਗੁਰਪ੍ਰੀਤ ਸਿੰਘ ਦੇ ਸਿਰ ‘ਤੇ 14 ਟਾਂਕੇ ਅਤੇ ਗੁਰਜੀਤ ਸਿੰਘ ਦੇ ਸਿਰ ‘ਤੇ 7 ਟਾਂਕੇ ਲੱਗੇ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਹੈ। Crime News

 ਪੁਲਿਸ ‘ਤੇ ਕਾਰਵਾਈ ਨਾ ਕਰਨ ਦਾ ਦੋਸ਼  Crime News

ਪੀੜਤਾਂ ਨੇ ਦੱਸਿਆ ਕਿ ਖਰੜ ਹਸਪਤਾਲ ਵਿੱਚ ਇਲਾਜ ਦੌਰਾਨ ਹਸਪਤਾਲ ਵੱਲੋਂ ਇਸ ਸਬੰਧੀ ਥਾਣਾ ਨਵਾਂਗਰਾਓਂ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ। ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹ ਬਾਜ਼ਾਰ ‘ਚ ਖੜ੍ਹਾ ਸੀ ਤਾਂ ਕੁਝ ਨੌਜਵਾਨਾਂ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ। ਉਹ ਉਨ੍ਹਾਂ ਨੌਜਵਾਨਾਂ ਨੂੰ ਪਛਾਣਦਾ ਹੈ। ਪਰ ਪੁਲਿਸ ਉਨ੍ਹਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਆਈਜੀ ਫਰੀਦਕੋਟ ਰੇਂਜ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਇੱਥੇ ਦੱਸਣਯੋਗ ਹੈ ਕਿ 2 ਜੁਲਾਈ ਨੂੰ ਵੀ ਮੋਹਾਲੀ ਦੇ ਨਵਾਂਗਾਓਂ ‘ਚ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ। ਇਸ ਵਿੱਚ ਰਾਜਵੀਰ ਨਾਂਅ ਦਾ ਨੌਜਵਾਨ ਸਬਜ਼ੀ ਲੈਣ ਲਈ ਮੰਡੀ ਵਿੱਚ ਆਇਆ ਹੋਇਆ ਸੀ। ਜਦੋਂ ਦੋ ਦੁਕਾਨਦਾਰ ਆਪਸ ਵਿੱਚ ਲੜਨ ਲੱਗੇ ਤਾਂ ਉਸਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਬਾਅਦ ‘ਚ ਇਨ੍ਹਾਂ ਰੇਹੜੀ ਵਾਲਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਦੇ ਸਿਰ ‘ਤੇ 26 ਟਾਂਕੇ ਲੱਗੇ ਸਨ। ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਸੀ। ਪਰ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ।