ਹਮਲੇ ’ਚ ਜਾਨੀ ਨੁਕਸਾਨ ਨਹੀਂ ਹੋਇਆ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਰਾਕੇਟ ਲਾਂਚਰ (Attack Rocket Launche) ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਇਸ ‘ਚ ਕੋਈ ਨੁਕਸਾਨ ਨਹੀਂ ਹੈ। ਸਿਰਫ਼ ਚੌਕੀ ਜਾਂ ਪੁਲਿਸ ਬੂਥ ਦੇ ਸ਼ੀਸ਼ੇ ਟੁੱਟੇ ਹੋਏ ਸਨ। ਆਏ ਦਿਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਪੰਜਾਬ ’ਚ ਹਮਲਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਭਾਰਤੀ ਜਵਾਨ ਉਸਦੇ ਮਨਸੂਬਿਆਂ ਨੂੰ ਨਾਕਾਮ ਕਰ ਰਹੇ ਹਨ। ਹਮਲੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਸਰਹਾਲੀ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ‘ਤੇ ਦਾਗਿਆ ਗਿਆ ਰਾਕੇਟ ਫੌਜ ਦਾ ਹਥਿਆਰ ਸੀ। ਜਿਸ ਨੂੰ ਸਰਹੱਦ ਪਾਰੋਂ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਯੂਏਪੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੁਝ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। (Attack Rocket Launche)
ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਜ਼ਿੰਮੇਵਾਰੀ
ਇਸ ਹਮਲੇ ਪਿੱਛੇ ਖਾਲਿਸਤਾਨ ਪੱਖੀ ਅੱਤਵਾਦੀਆਂ ਦਾ ਸਬੰਧ ਸਾਹਮਣੇ ਆਇਆ ਹੈ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਜਿਸ ਥਾਂ ‘ਤੇ ਇਹ ਹਮਲਾ ਹੋਇਆ ਹੈ, ਉਹ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਜੱਦੀ ਘਰ ਹੈ। ਇਕ ਪਾਸੇ ਸੁਰੱਖਿਆ ਏਜੰਸੀਆਂ ਇਸ ਨੂੰ ਅੱਤਵਾਦੀ ਹਮਲਾ ਦੱਸ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ