ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹਮਲਾ ਕਰਨ ਵਾਲਾ ਕਾਬੂ
(ਸੱਚ ਕਹੂੰ ਨਿਊਜ਼) ਚ਼ੰਡੀਗੜ। ਪੰਜਾਬ ਵਿੱਚ ਮੁਹਾਲੀ ਜ਼ਿਲ੍ਹੇ ਦੇ ਸੈਕਟਰ-77 ਐਸਏਐਸ ਨਗਰ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ (Mohali Intelligence Headquarters ) ’ਤੇ ਰਾਕੇਟ ਫਾਇਰ ਕਰਨ ਦੇ ਮਾਸਟਰ ਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਖਸ਼ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਉੱਤਰ ਪ੍ਰਦੇਸ਼ ਦੇ ਫੈਜ਼ਾਬਾਦ ਤੋਂ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਦੇ ਅੱਤਵਾਦੀਆਂ ਲਈ ਮਦਦਗਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਨੈੱਟਵਰਕ ਸਮੇਤ ਅੱਤਵਾਦੀਆਂ ਨਾਲ ਸਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : Breaking News: ਸੋਨਾਲੀ ਫੋਗਾਟ ਕਤਲ ਕੇਸ ‘ਚ ਵੱਡਾ ਖੁਲਾਸਾ
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ (Mohali Intelligence Headquarters ) ‘ਤੇ 9 ਮਈ ਦੀ ਰਾਤ ਕਰੀਬ 8.45 ਵਜੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਸੀ। ਜ਼ੋਰਦਾਰ ਧਮਾਕਾ ਹੋਣ ‘ਤੇ ਹੈੱਡਕੁਆਰਟਰ ‘ਚ ਹੜਕੰਪ ਮਚ ਗਿਆ। ਇਸ ਨਾਲ ਹੈੱਡਕੁਆਰਟਰ ਦੀ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ ਘਟਨਾ ਤੋਂ ਬਾਅਦ ਜਦੋਂ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਫੁਟੇਜ ਦੀ ਜਾਂਚ ਕੀਤੀ ਤਾਂ ਇੱਕ ਕਾਰ ਹੈੱਡਕੁਆਰਟਰ ਦੇ ਕੋਲੋਂ ਲੰਘਦੀ ਦਿਖਾਈ ਦਿੱਤੀ। ਇਸੇ ਕਾਰ ‘ਚ ਕੁਝ ਨੌਜਵਾਨਾਂ ਨੇ ਹੈੱਡਕੁਆਰਟਰ ‘ਤੇ ਲਾਂਚਰ ਤੋਂ ਰਾਕੇਟ ਦਾਗੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ