ਘੁਸਪੈਠ ਦੇ ਸ਼ੱਕ ਕਾਰਨ ਸੁਰੱਖਿਆ ਬਲਾਂ ਨੇ ਚਲਾਇਆ ਸੀ ਤਲਾਸ਼ੀ ਅਭਿਆਨ
ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਜਾਰੀ
ਸ੍ਰੀਨਗਰ (ਏਜੰਸੀ)।
ਉੱਤਰੀ ਕਸ਼ਮੀਰ ‘ਚ ਬਾਰਾਮੁੱਲਾ ਜ਼ਿਲ੍ਹੇ ਦੇ ਸੋਪੋਰ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ। ਸੂਤਰਾਂ ਨੇ ਦੱਸਿਆ ਕਿ ਅੱਤਾਵਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਇਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਸਵੇਰੇ ਸੋਪੋਰ ਦੇ ਤਾਨਕੀਪੋਰਾ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ। ਇਸੇ ਦੌਰਾਨ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ। ਨੇੜੇ-ਤੇੜੇ ਦੇ ਇਲਾਕੇ ‘ਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਹੋਰ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ। (Infiltrate)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।