ਗੋਲਡੀ ਬਰਾੜ ਦੇ ਨਾਂਅ ’ਤੇ ਬੈਂਕ ਖਾਤਾ ਖੋਲ੍ਹਣ ਦੀ ਕੋਸ਼ਿਸ਼
ਚੰਡੀਗੜ੍ਹ। ਪੰਜਾਬ ਦੇ ਪਠਾਨਕੋਟ ’ਚ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਨਾਂਅ ’ਤੇ ਬੈਂਕ ਖਾਤਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ। ਖਾਤਾ ਖੋਲ੍ਹਣ ਆਇਆ ਬਦਮਾਸ਼ ਹਰਿਆਣਾ ਦਾ ਰਹਿਣ ਵਾਲਾ ਸੀ ਪਰ, ਉਹ ਰਾਜਸਥਾਨੀ ਬਣ ਕੇ ਬੈਂਕ ਆਇਆ ਸੀ। ਜਦੋਂ ਬੈਂਕ ਅਧਿਕਾਰੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਬੁਲਾਇਆ। ਪੁਲਿਸ ਦੇ ਪਹੁੰਚਦੇ ਹੀ ਬਦਮਾਸ਼ ਬਾਥਰੂਮ ਜਾਣ ਦੇ ਬਹਾਨੇ ਫਰਾਰ ਹੋ ਗਏ। ਪੁਲਿਸ ਨੇ ਬੈਂਕ ਅਤੇ ਬਾਹਰ ਲੱਗੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ। ਪੁਲਿਸ ਉਸ ਦੀ ਫੋਟੋ ’ਤੇ ਬੈਂਕ ਖਾਤਾ ਖੋਲ੍ਹਣ ਦੇ ਮਕਸਦ ਨਾਲ ਜਾਂਚ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ