Punjab News: ਭਾਜਪਾ ਦੇ ਸੂਬਾ ਮੀਤ ਪ੍ਰਧਾਨ ’ਤੇ ਹਮਲੇ ਦੀ ਕੋਸ਼ਿਸ, ਵਾਲ-ਵਾਲ ਬਚੇ

Punjab News
 ਲੁਧਿਆਣਾ ਵਿਖੇ ਆਪਣੇ ’ਤੇ ਹੋਏ ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਤਿੰਦਰ ਮਿੱਤਲ।

ਪੁਲਿਸ ਨੇ ਸ਼ਿਕਾਇਤ ਮਿਲਣ ਪਿੱਛੋਂ 3 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ’ਤੇ ਦੇਰ ਰਾਤ ਉਨ੍ਹਾਂ ਦੀ ਫੈਕਟਰੀ ਅੱਗੇ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਚ ਸੂਬਾ ਮੀਤ ਪ੍ਰਧਾਨ ਵਾਲ-ਵਾਲ ਬਚ ਗਏ। ਜਾਣਕਾਰੀ ਦਿੰਦਿੰਆਂ ਜਤਿੰਦਰ ਮਿੱਤਲ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਉਹ ਫੋਕਲ ਪੁਆਇੰਟ ਸਥਿਤ ਆਪਣੀ ਫੈਕਟਰੀ ’ਚ ਮੌਜੂਦ ਸਨ, ਜਿੱਥੇ ਉਨ੍ਹਾਂ ਦੀ ਫੈਕਟਰੀ ਦੇ ਬਾਹਰ ਉਨ੍ਹਾਂ ਨੂੰ ਕੁੱਝ ਲੋਕਾਂ ਦੇ ਆਪਸ ’ਚ ਝਗੜਨ ਦੀ ਅਵਾਜ਼ ਸੁਣਾਈ ਦਿੱਤੀ ਤਾਂ ਉਨ੍ਹਾਂ ਨੇ ਫੈਕਟਰੀ ’ਚੋਂ ਬਾਹਰ ਆ ਕੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ’ਤੇ ਆਪਸ ’ਚ ਝਗੜਾ ਕਰ ਰਹੇ ਲੋਕ ਉਥੋਂ ਚਲੇ ਗਏ ਪਰ ਦੇਰ ਰਾਤ 9 ਵਜੇ ਦੇ ਕਰੀਬ ਹੀ ਉਨ੍ਹਾਂ ਦੀ ਫੈਕਟਰੀ ਦੇ ਗੇਟ ’ਤੇ ਪੱਥਰਬਾਜ਼ੀ ਹੋਈ। Punjab News

ਇਹ ਵੀ ਪੜ੍ਹੋ: Heroin: ਫਿਰੋਜ਼ਪੁਰ ਪੁਲਿਸ ਵੱਲੋਂ ਹੈਰੋਇਨ ਤੇ ਨਜਾਇਜ਼ ਅਸਲਾ ਬਰਾਮਦ, ਦੋ ਕਾਬੂ

ਜਦ ਉਨ੍ਹਾਂ ਨੇ ਫੈਕਟਰੀ ਤੋਂ ਬਾਹਰ ਆ ਕੇ ਪੱਥਰਬਾਜ਼ੀ ਕਰਨ ਵਾਲਿਆਂ ਨੂੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉਸ ’ਤੇ ਵੀ ਪੱਥਰ ਵਰ੍ਹਾਏ ਤੇ ਆਪਣਾ ਬਚਾਅ ਕਰਦਿਆਂ ਫੈਕਟਰੀ ਦੇ ਛੋਟੇ ਗੇਟ ਰਾਹੀਂ ਅੰਦਰ ਜਾ ਵੜੇ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਘਟਨਾ ਤੋਂ ਬਾਅਦ ਉਨ੍ਹਾਂ ਤੁਰੰਤ ਸਬੰਧਿਤ ਥਾਣੇ ਦੇ ਮੁਖੀ ਨੂੰ ਫੋਨ ਲਗਾਇਆ, ਜਿੰਨ੍ਹਾਂ ਤਿੰਨ-ਚਾਰ ਵਾਰ ਫੋਨ ਕੀਤੇ ਜਾਣ ’ਤੇ ਵੀ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ। Punjab News

ਇਸ ਪਿੱਛੋਂ ਉਨ੍ਹਾਂ ਵੱਲੋਂ ਦੋ ਵਾਰ ਫੋਨ ਕੀਤੇ ਜਾਣ ਦੇ ਬਾਅਦ ਮੁਨਸ਼ੀ ਵੱਲੋਂ ਭੇਜੇ ਗਏ ਮੁਲਾਜ਼ਮਾਂ ਨੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਕੁੱਝ ਸਮੇਂ ਬਾਅਦ ਜਦ ਉਹ ਘਰ ਜਾਣ ਲਈ ਆਪਣੀ ਫੈਕਟਰੀ ’ਚੋਂ ਬਾਹਰ ਨਿਕਲੇ ਤਾਂ ਇੱਕ ਹੋਰ ਵਿਅਕਤੀ ਆਪਣੇ ਹੱਥ ’ਚ ਦਾਤਾਰ ਫੜੀ ਉਸ ’ਤੇ ਹਮਲਾ ਕਰਨ ਲਈ ਅੱਗੇ ਵਧਿਆ ਪਰ ਉਨ੍ਹਾਂ ਨਾਲ ਮੌਜੂਦ ਉਸਦੇ ਦੋਸਤ ਦੇ ਭਤੀਜੇ ਨੇ ਸਬੰਧਿਤ ਵਿਅਕਤੀ ਨੂੰ ਫ਼ੜ ਲਿਆ ਜਿਸ ਕਰਕੇ ਦੂਸਰੀ ਵਾਰ ਵੀ ਉਨ੍ਹਾਂ ਦੀ ਜਾਨ ਬਚ ਗਈ ਤੇ ਉਕਤ ਸਮੁੱਚੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਮੰਗ ਕੀਤੀ ਕਿ ਜਤਿੰਦਰ ਮਿੱਤਲ ’ਤੇ ਹਮਲਾ ਕਰਨ ਵਾਲੇ ਲੋਕਾਂ ਤੇ ਉਨ੍ਹਾਂ ਨੂੰ ਭੇਜਣ ਵਾਲਿਆਂ ਦਾ ਪਤਾ ਲਗਾ ਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। Punjab News

ਸੰਪਰਕ ਕੀਤੇ ਜਾਣ ’ਤੇ ਥਾਣਾ ਫੋਕਲ ਪੁਆਇੰਟ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ’ਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਆਪਸ ’ਚ ਝਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਫ਼ਿਰ ਵੀ ਵੱਖ-ਵੱਖ ਪੱਖਾਂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਰੀ ਹੈ।

LEAVE A REPLY

Please enter your comment!
Please enter your name here