ਅਟਵਾਲ ਵੱਲੋਂ ਡੋਰ-ਟੂ-ਡੋਰ ਮੁਹਿੰਮ ਜਾਰੀ

ਅਟਵਾਲ ਵੱਲੋਂ ਡੋਰ-ਟੂ-ਡੋਰ ਮੁਹਿੰਮ ਜਾਰੀ

ਰਾਏਕੋਟ (ਰਾਮ ਗੋਪਾਲ ਰਾਏਕੋਟੀ) ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਅੱਜ ਰਾਏਕੋਟ ਸ਼ਹਿਰ ਵਿੱਚ ਇੱਕ ਪੈਦਲ ਮਾਰਚ ਕੱਢ ਕੇ ਡੋਰ-ਟੂ-ਡੋਰ ਜਾ ਕੇ ਸ਼ਹਿਰ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਨੂੰ ਅਕਾਲੀ ਦਲ ਦੇ ਹੱਕ ‘ਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਸ. ਅਟਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੂਬੇ ਵਿੱਚ ਇੰਸਪੈਕਟਰੀ ਰਾਜ ਦਾ ਖਾਤਮਾ ਕਰਕੇ ਦੁਕਾਨਦਾਰਾਂ ਤੇ ਵਪਾਰੀਆਂ ਲਈ ਵਪਾਰ ਕਰਨਾ ਸੌਖਾ ਬਣਾ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਵਪਾਰੀਆਂ ਤੇ ਦੁਕਾਨਦਾਰਾਂ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰਕੇ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਗਠਜੋੜ ਸਰਕਾਰ ਬਣਨ ‘ਤੇ ਵਪਾਰੀਆਂ ਨੂੰ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਤਲਵੰਡੀ, ਨਗਰ ਕੌਂਸਲ ਪ੍ਰਧਾਨ ਸਲਿਲ ਜੈਨ, ਕੌਂਸਲਰ ਹਰਪਾਲ ਸਿੰਘ ਗਰੇਵਾਲ, ਭਾਜਪਾ ਆਗੂ ਕਪਿਲ ਗਰਗ ਆਦਿ ਸ਼ਾਮਲ ਸਨ.

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here