ਰਿਸ਼ਵਤ ਮੰਗਣ ਦੇ ਦੋਸ਼ਾਂ ’ਚ ਨਿਲਾਮੀ ਰਿਕਾਰਡਰ ਗ੍ਰਿਫ਼ਤਾਰ

Vigilance Bureau
ਲੁਧਿਆਣਾ: ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਦੀ ਟੀਮ ਮੁਲਾਜ਼ਮ ਨੂੰ ਗ੍ਰਿਫਤਾਰ ਕਰਨ ਮੌਕੇ।

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਨੂੰ ਕਥਿੱਤ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਨਿਲਾਮੀ ਰਿਕਾਰਡਰ ਦੀ ਗ੍ਰਿਫ਼ਤਾਰੀ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਹਰੀ ਰਾਮ ਨੂੰ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦੇ ਸਕੱਤਰ ਸੋਨੂੰ ਵਾਸੀ ਅਸ਼ੋਕ ਨਗਰ, ਸਲੇਮ ਟਾਬਰੀ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ’ਚ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ ਦੀ ਸਫਾਈ ਦਾ ਠੇਕਾ ਲੈਂਦੀ ਸੀ। Vigilance Bureau

ਇਹ ਵੀ ਪੜ੍ਹੋ: ਇਹ ਨਵ-ਵਿਆਹੀ ਜੋੜੀ ਮਾਨ ਸਰਕਾਰ ਤੋਂ ਹੋਈ ਖੁਸ਼, ਤੁਸੀ ਵੀ ਖਬਰ ਪੜ੍ਹ ਕੇ ਹੋ ਜਾਓਗੇ ਖੁਸ਼

ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01 ਅਪਰੈਲ 2023 ਤੋਂ 31 ਮਾਰਚ 2024 ਤੱਕ ਦੀ ਮਿਆਦ ਲਈ ਕਾਰਾ- ਬਾਰਾ ਚੌਂਕ, ਬਹਾਦਰਕੇ ਰੋਡ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਦੇ ਉਕਤ ਮੁਲਾਜ਼ਮ ਹਰੀ ਰਾਮ ਵੱਲੋਂ ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।