ਔਜਲਾ ਨੇ 18 ਨਸ਼ੇੜੀ ਨਸ਼ਾ ਛੁਡਾਉ ਕੇਂਦਰਾਂ ‘ਚ ਭੇਜੇ

Aujla, 18 Drug Addicts, Recruited

ਨਸ਼ਾ ਵੇਚਣ ਵਾਲੇ ਨੂੰ ਬਖਸਿਆਂ ਨਹੀਂ ਜਾਵੇਗਾ : ਔਜਲਾ | Aujla

ਅੰਮ੍ਰਿਤਸਰ, (ਰਾਜਨ ਮਾਨ)। ਲੋਕ ਸਭਾ ਮੈਂਬਰ ਸ੍ਰ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਨਸ਼ੇ ਦੀ ਗ੍ਰਿਫਤ ਵਿੱਚ ਫਸ ਚੁੱਕੇ ਲੋਕਾਂ ਨੂੰ ਕੱਢਣ ਲਈ ਮਕਬੂਲਪੁਰਾ ਖੇਤਰ ਦਾ ਦੌਰਾ ਕੀਤਾ ਗਿਆ ਅਤੇ 18 ਨਸ਼ੇੜੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਰਜਾਮੰਦੀ ਨਾਲ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ. ਔਜਲਾ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸਿਆਂ ਨਹੀਂ ਜਾਵੇਗਾ। (Aujla)

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਨਸ਼ਾ ਕਰਦੇ ਹਨ ਉਹ ਇਸ ਦੀ ਸੂਚਨਾ ਸਾਨੂੰ ਦੇਣ ਤਾਂ ਜੋ ਉਨ੍ਹਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਸਕੇ. ਸ੍ਰ ਔਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਕੱਲ੍ਹ ਵੀ ਗੁੰਮਟਾਲਾ ਖੇਤਰ ਵਿੱਚ ਦੌਰਾ ਕੀਤਾ ਸੀ ਅਤੇ 6 ਨਸ਼ੇੜੀਆਂ ਨੂੰ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਵਿੱਚ ਭਰਤੀ ਕਰਵਾਇਆ ਸੀ. ਔਜਲਾ ਨੇ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ੇੜੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰਨ.ਉਨਾਂ ਕਿਹਾ ਕਿ ਆਪਣੇ ਨਿੱਜੀ ਬੱਚਤ ਵਿੱਚੋਂ ਖਰਚਾ ਕਰਕੇ ਉਨਾਂ ਦੇ ਇਲਾਜ ਵੀ ਕਰਵਾਉਣਗੇ। (Aujla)

ਲੋਕ ਸਭਾ ਮੈਂਬਰ ਸ੍ਰ ਔਜਲਾ ਨੇ ਦੱਸਿਆ ਕਿ ਇਹ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ ਅਤੇ ਉਹ ਖੁਦ ਹਰ ਇਲਾਕੇ ਦਾ ਦੌਰਾ ਕਰਨਗੇ ਅਤੇ ਜਿਥੇ ਵੀ ਕੋਈ ਨਸ਼ੇੜੀ ਹੋਇਆ ਉਸ ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਦਾਖਲ  ਕਰਾਇਆ ਜਾਵੇਗਾ ਉਨਾਂ ਦੱਸਿਆ ਕਿ ਉਨਾਂ ਨੂੰ ਲਗਾਤਰ ਪਿੰਡਾਂ-ਸ਼ਹਿਰਾਂ ਵਿੱਚੋਂ ਟੈਲੀਫੋਨ ਆ ਰਹੇ ਹਨ ਕਿ ਉਹ ਉਨਾਂ ਦੇ ਇਲਾਕੇ ਦਾ ਦੌਰਾ ਕਰਨ ਸ੍ਰ ਔਜਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਵੀ ਨਸ਼ਾ ਵਿਕ ਰਿਹਾ ਹੈ ਉਸ ਦੀ ਖ਼ਬਰ ਦੇਣ ਉਨਾਂ ਕਿਹਾ ਕਿ ਖ਼ਬਰ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here