ਆਸਟ੍ਰੇਲੀਆ ਨੇ ਰੂਸ ’ਤੇ ਨਵੀਆਂ ਪਾਬੰਦੀਆਂ ਲਗਾਈਆਂ
ਕੈਨਬਰਾ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸੋਮਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਰੂਸ ‘ਤੇ ਨਵੀਆਂ ਪਾਬੰਦੀਆਂ ਲਗਾਉਣ ਜਾ ਰਿਹਾ ਹੈ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ’ਤੇ ਵੀ ਪਾਬੰਦੀਆਂ ਲਗਾਉਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੌਰੀਸਨ ਨੇ ਕਿਹਾ,‘‘ਆਸਟ੍ਰੇਲੀਆ ਨੇ, ਰੂਸ ਦੇ ਖਿਲਾਫ ਬੀਤੀ ਰਾਤ ਤੋਂ ਵਿੱਤ ਪਾਬੰਦੀਆਂ ਅਤੇ ਯਾਤਰਾ ਪਾਬੰਦੀਆਂ ਲਗਾਈਆਂ ਹਨ। ਯਾਤਰਾ ਪਾਬੰਦੀ ਰੂਸੀ ਰਾਸ਼ਟਰਪਤੀ ਅਤੇ ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਬਾਕੀ ਸਥਾਈ ਮੈਂਬਰਾਂ ’ਤੇ ਲਾਗੂ ਹੋਵੇਗੀ।’’ ਉਹਨਾਂ ਨੇ ਕਿਹਾ ਕਿ ਆਸਟ੍ਰੇਲੀਆ ਨੇ ਹਾਲ ਹੀ ਵਿੱਚ ਕੁਝ ਰੂਸੀ ਬੈਂਕਾਂ ੂ ਸਵਿਫਟ ਤੋਂ ਡੀਲਿਸਟ ਕੀਤਾ ਹੈ। ਪ੍ਰਧਾਨ ਮੰਤਰੀ ਮੌਰੀਸਨ ਨੇ ਕਿਹਾ,‘‘ਆਸਟ੍ਰੇਲੀਆ ਰੂਸ ’ਤੇ ਹੋਰ ਆਰਥਿਕ ਪਾਬੰਦੀਆਂ ਲਗਾਉਣ ਲਈ ਸਹਿਯੋਗੀਆਂ ਅਤੇ ਸਮਾਨ ਸੋਚ ਵਾਲੇ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ