12 ਚੋਰੀ ਦੇ ਆਟੋ ਰਿਕਸ਼ਾ ਬਰਾਮਦ (Auto Rickshaw)
- ਵੱਖ-ਵੱਖ ਜ਼ਿਲ੍ਹਿਆਂ ’ਚੋਂ ਵਾਹਨ ਚੋਰੀ ਕਰ ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਨੂੰ ਵੇਚਦੇ ਸਨ
(ਸਤਪਾਲ ਥਿੰਦ) ਫਿਰੋਜ਼ਪੁਰ। ਕਰੀਬ 1-2 ਸਾਲਾਂ ਤੋਂ ਸਰਗਰਮ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਟੋ ਰਿਕਸ਼ਾ ਅਤੇ ਹੋਰ ਵਾਹਨਾਂ ਨੂੰ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਤਿਆਰ ਕਰਕੇ ਅੱਗੇ ਵੇਚਣ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਹਨਾਂ ਕੋਲੋਂ ਪੁਲਿਸ ਨੂੰ 12 ਆਟੋ ਰਿਕਸ਼ਾ ਅਤੇ 6 ਮੋਟਰਸਾਈਕਲ ਬਰਾਮਦ ਹੋਏ ਹਨ। Auto Rickshaw
ਇਹ ਵੀ ਪੜ੍ਹੋ: Abohar News: ਤਿੰਨ ਸਾਲ ਦੇ ਬੱਚੇ ਦੀ ਪਾਣੀ ਵਾਲੀ ਡਿੱਗੀ ’ਚ ਡਿੱਗਣ ਕਰਕੇ ਮੌਤ
ਇਸ ਸਬੰਧੀ ਐੱਸਐੱਸਪੀ ਫਿਰੋਜ਼ਪੁਰ ਸ਼੍ਰੀਮਤੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਇੰਸ: ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਏਐੱਸਆਈ ਸ਼ਰਮਾ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਕਿ ਗੁਰਦੀਪ ਸਿੰਘ ਪੁੱਤਰ ਬਾਜ ਸਿੰਘ, ਰਾਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀਆਨ ਫਿਰੋਜ਼ਪੁਰ ਸ਼ਹਿਰ, ਜੋ ਵੱਖ-ਵੱਖ ਸ਼ਹਿਰਾਂ ਤੋਂ ਥ੍ਰੀ ਵਹੀਲਰ (ਟੈਂਪੂ) ਮੋਟਰਸਾਈਕਲ ਚੋਰੀ ਕਰਕੇ ਉਹਨਾਂ ਦੇ ਇੰਜਣ ਨੰਬਰ ਅਤੇ ਚੈਸੀ ਨੰਬਰ ਟੈਂਪਰ ਕਰਕੇ, ਗਲਤ ਕਾਗਜਾਤ ਅਤੇ ਜਾਅਲੀ ਆਰਸੀ ਤਿਆਰ ਕਰਵਾ ਕੇ ਅੱਗੇ ਵੇਚ ਦਿੰਦੇ ਹਨ।
ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ (Auto Rickshaw )
ਸੂਚਨਾ ਮਿਲਣ ’ਤੇ ਇਹਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁੱਕਦਮਾ ਦਰਜ ਕੀਤਾ ਗਿਆ ਅਤੇ ਮੁਸ਼ਤੈਦੀ ਵਰਤਦੇ ਹੋਏ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਇਹ ਜਿਸ ਮੋਟਰਸਾਈਕਲ ’ਤੇ ਸਵਾਰ ਸਨ ਉਸ ਸਬੰਧੀ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕੇ ਪੁੱਛਗਿੱਛ ’ਤੇ ਪਤਾ ਲੱਗਿਆ ਕਿ ਇਹਨਾਂ ਨੇ 4 ਥ੍ਰੀ ਵਹੀਲਰ ਸਿਵਲ ਹਸਪਤਾਲ ਦੀ ਕੰਧ ਦੇ ਨਾਲ ਖੜ੍ਹੇ ਕੀਤੇ ਹਨ ਤੇ ਉਹਨਾਂ ਨੂੰ ਵੇਚਣ ਲਈ ਗਾਹਕਾਂ ਨੂੰ ਲੱਭ ਰਹੇ ਹਨ। ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 4 ਥ੍ਰੀ ਵਹੀਲਰ ਅਤੇ ਇੱਕ ਮੋਟਰਸਾਈਕਲ ਨੂੰ ਕਬਜ਼ੇ ’ਚੋਂ ਲਿਆ ਗਿਆ ਤੇ ਇਹਨਾਂ ਦਾ 03 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ। ਰਿਮਾਂਡ ਦੌਰਾਨ 8 ਹੋਰ ਥ੍ਰੀ ਵਹੀਲਰ ਅਤੇ 5 ਹੋਰ ਮੋਟਰਸਾਈਕਲ ਬ੍ਰਾਮਦ ਕੀਤੇ ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।