ਜਿਸ ਤਰ੍ਹਾਂ ਕਿ ਅਸੀਂ ਦੇਖਦੇ ਹਾਂ ਕਿ ਨੋਟਬੰਦੀ ਹੋਣ ਉਪਰੰਤ ਆਨਲਾਈਨ ਭੁਗਤਾਨ, ਨੈੱਟ ਬੈਂਕਿੰਗ, ਆਨਲਾਈਨ ਸ਼ਾਪਿੰਗ, ਪੇ.ਟੀ.ਐਮ. ਆਦਿ ਦਿਨੋ-ਦਿਨ ਤੇਜੀ ਨਾਲ ਵਧ ਰਹੀ ਹੈ ਇਸਦੇ ਸਾਨੂੰ ਕਾਫੀ ਫਾਈਦੇ ਹਨ ਕਿ ਆਪਣੇ ਕੋਲ ਕੈਸ਼ ਰੱਖਣ ਦੀ ਜਰੂਰਤ ਨਹੀਂ ਪੈਂਦੀ, ਜਦੋਂ ਮਰਜ਼ੀ ਤੇ ਜਿੱਥੇ ਮਰਜੀ ਏ.ਟੀ.ਐਮ., ਨੈੱਟ ਬੈਂਕਿੰਗ, ਕਰੈਡਿਟ ਕਾਰਡ ਆਦਿ ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ ਹਾਂ ਪਰ ਇਨ੍ਹਾਂ ਦੀ ਵਰਤੋਂ ਕਰਨ ਲਈ ਸਾਨੂੰ ਕੁਝ ਸਾਵਧਾਨੀਆਂ ਵੀ ਵਰਤਣੀਆਂ ਚਾਹੀਦੀਆਂ ਹਨ। ਇਸ ਤੋਂ ਪਹਿਲਾਂ ਕਿ ਅਸੀਂ ਆਨਲਾਈਨ ਨੈੱਟ ਬੈਂਕਿੰਗ/ਮੋਬਾਇਲ ਬਂੈਕਿੰਗ ਦੀ ਗੱਲ ਕਰੀਏ, ਸਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਰਾਹੀਂ ਠੱਗੀ ਆਮ ਤੇ ਭੋਲੇ-ਭਾਲੇ ਲੋਕਾਂ ਨਾਲ ਕਿਸ ਤਰ੍ਰਾਂ ਵੱਜ ਸਕਦੀ ਹੈ?
ਆਨਲਾਈਨ ਬੈਂਕਿੰਗ/ਮੋਬਾਇਲ ਬੈਂਕਿੰਗ ਰਾਹੀਂ ਠੱਗੀ ਮਾਰਨ ਵਾਲਿਆਂ ਵੱਲੋਂ ਅਕਸਰ ਭੋਲੇ-ਭਾਲੇ ਲੋਕਾਂ ਨੂੰ ਇਹ ਦੱਸਿਆ ਜਾਂਦਾ ਹੈ ਕਿ ਅਸੀਂ ਹੈੱਡ ਬ੍ਰਾਂਚ (ਭਾਵ ਕਿ ਉਹ ਸ਼ਾਖਾ ਜਿਹੜੀ ਮੇਨ ਜਿਵੇਂ ਦਿੱਲੀ, ਮੁੰਬਈ ਆਦਿ ਵਰਗੇ ਵੱਡੇ ਸ਼ਹਿਰਾਂ ਵਿੱਚ ਹੁੰਦੀ ਹੈ) ‘ਚੋਂ ਬੋਲ ਰਹੇ ਹਾਂ ਤੇ ਇਹ ਕਿਹਾ ਜਾਂਦਾ ਹੈ ਕਿ ਤੁਹਾਡਾ ਬੈਂਕ ਖਾਤਾ/ਏ.ਟੀ.ਐਮ. ਕਾਰਡ ਬਲਾਕ ਕਰ ਦਿੱਤਾ ਜਾਵੇਗਾ ਸਾਨੂੰ ਸਭ ਤੋਂ ਪਹਿਲਾਂ ਤਾਂ ਇਹ ਪਤਾ ਹੋਣਾ ਅਤਿ ਜਰੂਰੀ ਹੈ ਕਿ ਬੈਂਕ ਕਦੇ ਵੀ ਆਪਣੇ ਕਸਟਮਰ/ਖਾਤਾਧਾਰਕ ਨੂੰ ਫੋਨ ਨਹੀਂ ਕਰੇਗਾ ਅਤੇ ਨਾ ਹੀ ਕਦੇ ਆਪਣੇ ਕਸਟਮਰ/ਖਾਤਾਧਾਰਕ ਨੂੰ ਆਪਣਾ ਖਾਤਾ ਨੰਬਰ/ਏ.ਟੀ.ਐਮ. ਨੰਬਰ ਜਾਂ ਇਸਦੇ ਪਿੱਛੇ ਲਿਖੇ ਹੋਏ।
ਇਹ ਵੀ ਪੜ੍ਹੋ : ਨੌਕਰ ਹੀ ਲੈ ਉਡਿਆ 1 ਕਰੋੜ 40 ਲੱਖ ਦੇ ਗਹਿਣੇ ਨਗਦੀ ਤੇ ਹੋਰ ਸਮਾਨ
ਨੰਬਰਾਂ ਬਾਰੇ ਜਾਣਕਾਰੀ ਮੰਗੇਗਾ ਜੇ ਕੋਈ ਤੁਹਾਡੇ ਕੋਲੋਂ ਆਨਲਾਈਨ ਬਂੈਕਿੰਗ/ਮੋਬਾਇਲ ਬੈਂਕਿੰਗ ਆਦਿ ਦੇ ਪਾਸਵਰਡ ਬਾਰੇ ਜਾਂ ਏ.ਟੀ.ਐਮ. ‘ਤੇ ਲਿਖੇ ਹੋਏ ਅੱਖਰਾਂ ਬਾਰੇ ਜਾਣਕਾਰੀ ਮੰਗੇਗਾ ਤਾਂ ਸਮਝ ਲਓ ਕਿ ਉਹ ਠੱਗ ਹੈ, ਜਿਨ੍ਹਾਂ ਨੂੰ ਹੈਕਰ ਕਹਿੰਦੇ ਹਨ ਅਤੇ ਇਸ ਤੋਂ ਬਾਅਦ ਹੈਕਰਾਂ ਵੱਲੋਂ ਫੋਨ ਕਰਕੇ ਇਹ ਕਿਹਾ ਜਾਵੇਗਾ ਕਿ ਤੁਹਾਡੇ ਬੈਂਕ ਖਾਤੇ ਵਿੱਚ ਬੈਂਕ ਬੈਲੈਂਸ ਖਤਮ ਹੋ ਗਿਆ ਹੈ ਤੁਰੰਤ ਹੀ ਨਗਦੀ ਆਦਿ ਜਮ੍ਹਾ ਕਰਵਾਈ ਜਾਵੇ ਤਾਂ ਕਿ ਤੁਹਾਡਾ ਬੈਂਕ ਖਾਤਾ/ਏ.ਟੀ.ਐਮ. ਕਾਰਡ ਬਲਾਕ ਹੋਣ ਤੋਂ ਬਚਾਇਆ ਜਾ ਸਕੇ
ਇੱਥੇ ਬੈਂਕ ਕਸਟਮਰਾਂ ਦੇ ਧਿਆਨ ਰੱਖਣ ਵਾਲੀ ਗੱਲ ਇਹ ਹੈ ਕਿ ਉਕਤ ਹੈਕਰਾਂ ਦਾ ਫੋਨ ਸੁਣਨ ਤੋਂ ਬਾਅਦ ਘਬਰਾਉਣ ਅਤੇ ਜਲਦਬਾਜ਼ੀ ਵਿਚ ਕੋਈ ਕਦਮ ਚੁੱਕਣ ਦੀ ਬਜਾਇ ਉਸ ਹੈਕਰ ਨੂੰ ਖਾਤੇ ਬਾਰੇ ਕੋਈ ਵੀ ਜਾਣਕਾਰੀ ਨਾ ਦਿੱਤੀ ਜਾਵੇ ਸਗੋਂ ਉਸਦਾ ਨੰਬਰ ਨੋਟ ਕਰਕੇ ਸਿੱਧਾ ਹੀ ਬੈਂਕ ਵਿੱਚ ਜਾਂ ਪੁਲਿਸ ਵਿੱਚ ਪਹੁੰਚ ਕੇ ਸ਼ਿਕਾਇਤ ਕੀਤੀ ਜਾਵੇ ਜੇਕਰ ਹੈਕਰਜ ਵੱਲੋਂ ਫੋਨ ਕਰਕੇ ਏ.ਟੀ.ਐਮ. ‘ਤੇ ਲਿਖੇ ਨੰਬਰ, ਪਾਸਵਰਡ ਅਤੇ ਬੈਂਕ ਖਾਤੇ ਬਾਰੇ ਜਾਣਕਾਰੀ ਮੰਗੀ ਜਾਂਦੀ ਹੈ ਅਤੇ ਇਸ ਤੋਂ ਬਾਅਦ ਇਹ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨਾਂ ਲਈ ਹੋਈਆਂ ਛੁੱਟੀਆਂ
ਕਿ ਤੁਹਾਡੇ ਫੋਨ ‘ਤੇ 6 ਅੱਖਰਾਂ ਦਾ ਓ.ਟੀ.ਪੀ. ਨੰਬਰ ਆਵੇਗਾ ਉਹ ਸਾਨੂੰ ਤੁਰੰਤ ਹੀ ਦੱਸ ਕੇ ਆਪਣੇ ਮੋਬਾਇਲ ਵਿੱਚੋਂ ਓ.ਟੀ.ਪੀ. ਨੰਬਰ ਡਲੀਟ ਕਰ ਦੇਣਾ ਹੈ ਇਹ ਉਹੀ ਓ.ਟੀ.ਪੀ. ਨੰਬਰ ਹੁੰਦਾ ਹੈ ਜਿਸ ਰਾਹੀਂ ਸਾਡੀ ਮਿਹਨਤ ਨਾਲ ਕੀਤੀ ਕਮਾਈ ਖਾਤੇ ‘ਚੋਂ ਸਕਿੰਟਾਂ ਵਿੱਚ ਹੀ ਚੋਰੀ ਹੋ ਸਕਦੀ ਹੈ ਭਾਵ ਖਾਤਾ ਖਾਲੀ ਹੋ ਜਾਂਦਾ ਹੈ ਬੈਂਕ ਕਸਟਮਰਾਂ ਅਤੇ ਸਾਥੀਆਂ ਨੂੰ ਇਹੋ ਅਪੀਲ ਹੈ ਕਿ ਉਕਤ ਹੈਕਰਾਂ ਨੂੰ ਬੈਂਕ ਖਾਤਾ/ਏ.ਟੀ.ਐਮ. ਕਾਰਡ ਬਾਰੇ ਜਾਣਕਾਰੀ ਅਤੇ ਉਸ ਤੋਂ ਬਾਅਦ ਫੋਨ ਰਾਹੀਂ ਪੁੱਛੇ ਜਾਣ ਵਾਲੇ ਛੇ ਅੱਖਰਾਂ ਵਾਲੇ ਓ.ਟੀ.ਪੀ. ਨੰਬਰ ਬਾਰੇ ਬਿਲਕੁਲ ਹੀ ਜਾਣਕਾਰੀ ਨਹੀਂ ਦੇਣੀ ਹੈ ਅਤੇ ਇਸ ਤਰ੍ਹਾਂ ਤੁਸੀਂ ਆਨਲਾਈਨ ਠੱਗੀ ਦਾ ਸ਼ਿਕਾਰ ਹੋਣ ਤੋਂ ਬਚ ਸਕਦੇ ਹੋ ਅਤੇ ਦੂਸਰਿਆਂ ਨੂੰ ਵੀ ਬਚਾ ਸਕਦੇ ਹੋ।
ਕੁਝ ਦਿਨ ਪਹਿਲਾਂ ਹੀ ਮੇਰੇ ਇੱਕ ਮਿੱਤਰ ਨੂੰ ਫੋਨ ਆਇਆ ਕਿ ਅਸੀਂ ਬੈਂਕ ‘ਚੋਂ ਬੋਲ ਰਹੇ ਹਾਂ, ਤੁਹਾਡਾ ਏ.ਟੀ.ਐਮ. ਬਲਾਕ ਹੋਣ ਲੱਗਾ, ਕਰੀਏ ਕਿ ਨਾਂ? ਤਾਂ ਉਸਨੇ ਇਸਨੂੰ ਬਲਾਕ ਹੋਣ ਦੇ ਡਰੋਂ ਆਪਣੇ ਏ.ਟੀ.ਐਮ. ਨੰਬਰ ਦੀ ਜਾਣਕਾਰੀ ਦਿੱਤੀ ਤਾਂ ਕੁਝ ਕੁ ਸਕਿੰਟਾਂ ਬਾਅਦ ਹੀ ਹੈਕਰਾਂ ਨੇ ਉਸਦਾ ਖਾਤਾ ਖਾਲੀ ਕਰ ਦਿੱਤਾ ਉਸ ਨੰਬਰ ‘ਤੇ ਬਾਅਦ ਵਿੱਚ ਕਾਲ ਬੈਕ ਕੀਤੀ ਤਾਂ ਫੋਨ ਬੰਦ ਆਉਣ ਲੱਗਾ ਮੈਨੂੰ ਵੀ ਇਸੇ ਤਰ੍ਹਾਂ ਦਾ ਇੱਕ ਫੋਨ ਆਇਆ ਸੀ ਤੇ ਮੇਰੇ ਏ.ਟੀ.ਐਮ. ਬਾਰੇ ਪੁੱਛਣ ਲੱਗਾ ਤਾਂ ਮੈਂ ਅੱਗੋਂ ਕਿਹਾ ਕਿ ਤੇਰੀ ਪੁਲਿਸ ਨੂੰ ਸ਼ਿਕਾਇਤ ਕਰਨ ਲੱਗਾਂ ਤਾਂ ਝੱਟ ਹੀ ਉਸਨੇ ਫੋਨ ਕੱਟ ਦਿੱਤਾ ਅਤੇ ਆਪਣਾ ਫੋਨ ਬੰਦ ਕਰ ਲਿਆ ਇੱਕ ਵਾਰ ਤੁਹਾਡੇ ਨਾਲ ਆਨਲਾਈਨ ਠੱਗੀ ਵੱਜ ਗਈ ਤਾਂ ਇਨ੍ਹਾਂ ਠੱਗਾਂ ਦੀ ਭਾਲ ਕਰਨਾ ਵੀ ਅਸੰਭਵ ਹੈ ਸੋ ਇਸ ਸਮੱਸਿਆ ਤੋਂ ਬਚਣ ਲਈ ਹਮੇਸ਼ਾ ਸਾਵਧਾਨ ਰਹੋ। ਮੇਰਾ ਕਈ ਐਸੇ ਲੋਕਾਂ ਨਾਲ ਸੰਪਰਕ ਹੋਇਆ।
ਜਿਨ੍ਹਾਂ ਦੇ ਖਾਤੇ ‘ਚੋਂ ਹਜਾਰਾਂ ਰੁਪਏ ਠੱਗਾਂ ਨੇ ਧੋਖੇ ਨਾਲ ਕਢਵਾ ਲਏ ਤੇ ਬਾਅਦ ਵਿੱਚ ਕਈ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ ਤੇ ਨਾ ਹੀ ਉਹਨਾਂ ਨੂੰ ਪੈਸੇ ਵਾਪਸ ਮਿਲੇ। ਸੋ ਇਸ ਸਮੱਸਿਆ ਨੂੰ ਧਿਆਨ ‘ਚ ਰੱਖਦੇ ਹੋਏ ਸਭ ਨੂੰ ਅਪੀਲ ਹੈ ਇਸ ਤਰ੍ਹਾਂ ਦੇ ਹੈਕਰਾਂ, ਚੋਰਾਂ ਭਾਵ ਆਨਲਾਈਨ ਠੱਗਾਂ ਤੋਂ ਬਚੋ ਆਪਣੇ ਏ.ਟੀ.ਐਮ., ਕਰੈਡਿਟ ਕਾਰਡ, ਨੈੱਟ ਬੈਂਕਿੰਗ, ਪੇਟੀਐਮ ਆਦਿ ਦਾ ਪਾਸਵਰਡ ਕਿਸੇ ਨਾਲ ਵੀ ਸ਼ੇਅਰ ਨਾ ਕਰੋ ਸਮੇਂ-ਸਮੇਂ ‘ਤੇ ਇਸਨੂੰ ਬਦਲਦੇ ਰਹੋ ਇਸ ਦਾ ਇਹ ਮਤਲਬ ਨਹੀਂ ਕਿ ਹੈਕਰਾਂ ਦੇ ਡਰੋਂ ਅਸੀਂ ਇਹਨਾਂ ਆਨਲਾਈਨ ਬੈਂਕਿੰਗ ਸਹੂਲਤਾਂ ਦੀ ਵਰਤੋਂ ਹੀ ਬੰਦ ਕਰ ਦੇਣੀ ਹੈ ਸਗੋਂ ਇਹਨਾਂ ਆਨਲਾਈਨ ਸਹੂਲਤਾਂ ਦੀ ਵਰਤੋਂ ਵੱਧ ਤੋਂ ਵੱਧ ਕਰੋ ਤੇ ਲਾਭ ਉਠਾਓ ਪਰ ਨਾਲ ਜਾਗਰੂਕ ਰਹਿੰਦੇ ਹੋਏ ਸਾਵਧਾਨੀਆਂ ਵੀ ਜਰੂਰ ਵਰਤੋ।