ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਕਹਿਰ ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਨੋਚ-ਨੋਚ ਮਾਰ ਮੁਕਾਇਆ
ਖੰਨਾ : ਪੰਜਾਬ ‘ਚ ਅਵਾਰਾ ਕੁੱਤਿਆਂ (awara dogs) ਦਾ ਕਹਿਰ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਸੂਬੇ ਦੇ ਕਈ ਮਾਸੂਮ ਇਹਨਾਂ ਕੁੱਤਿਆਂ (awara dogs) ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਖੰਨਾ ਦੇ ਪਿੰਡ ਬਾਹੋਮਾਜਰਾ ਤੋਂ ਸਾਹਮਣੇ ਆਇਆ ਹੈ, ਜਿਥੇ ਆਵਾਰਾ ਕੁੱਤਿਆਂ ਨੇ 5 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਮੁਕਾਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰਪ੍ਰੇਮ ਚੰਦ ਬਿਹਾਰ ਤੋਂ ਚਾਰ ਦਿਨ ਪਹਿਲਾਂ ਹੀ ਪੰਜਾਬ ‘ਚ ਰੋਜ਼ੀ ਰੋਟੀ ਕਮਾਉਣ ਲਈ ਆਇਆ ਸੀ। ਉਸ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇਨੋਚ-ਨੋਚ ਕੇ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ।ਮ੍ਰਿਤਕ ਬੱਚੇ ਦੀ ਪਹਿਚਾਣ ਵਿਰਾਜ ਕੁਮਾਰ ਪੁੱਤਰ ਪ੍ਰੇਮ ਚੰਦ ਰਾਮ ਵਾਸੀ ਬਿਹਾਰ ਵਜੋਂ ਹੋਈ ਹੈ।
ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਜਨ, ਪਰ ਬਾਵਜੂਦ ਇਸ ਦੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਵਾਰਾ ਕੁੱਤਿਆਂ ਨੂੰ ਠੱਲ੍ਹਣ ਲਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।