ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਕੋਵਿਡ 19 ਦੀਆਂ...

    ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਕੱਢੀ ਜਾਗਰੂਕਤਾ ਰੈਲੀ

    ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਕੱਢੀ ਜਾਗਰੂਕਤਾ ਰੈਲੀ

    ਸ਼ੇਰਪੁਰ (ਰਵੀ ਗੁਰਮਾ)। ਅੱਜ ਟ੍ਰੈਫਿਕ ਇੰਚਾਰਜ ਸ਼ੇਰਪੁਰ ਗੁਰਮੁੱਖ ਸਿੰਘ ਲੱਡੀ ਵੱਲੋਂ ਕਸਬਾ ਸ਼ੇਰਪੁਰ ਅੰਦਰ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਟ੍ਰੈਫਿਕ ਇੰਚਾਰਜ ਗੁਰਮੁੱਖ ਸਿੰਘ ਲੱਡੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜੋ ਕੋਰੋਨਾ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਲੋਕ ਉਨ੍ਹਾਂ ਦੀ ਪਾਲਣਾ ਕਰਨ ਕਿਉਂਕਿ ਕੋਰੋਨਾ ਮਹਾਂਮਾਰੀ ਹੁਣ ਮੁੜ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਜਿਸ ਤੋਂ ਬਚਾਅ ਰੱਖਣਾ ਸਮੇਂ ਦੀ ਮੁੱਖ ਲੋਡ਼ ਹੈ।

    ਜਿਸ ਦੇ ਸੰਬੰਧ ਵਿਚ ਅੱਜ ਅਸੀਂ ਇਕ ਜਾਗਰੂਕਤਾ ਰੈਲੀ ਕੱਢ ਰਹੇ ਹਾਂ। ਇਸ ਮੌਕੇ ਉਨ੍ਹਾਂ ਪਬਲਿਕ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋਂ ਬਾਹਰ ਆਉਂਦੇ ਸਮੇਂ ਹਮੇਸ਼ਾਂ ਮਾਸਕ ਲਗਾਕੇ ਆਉਣਾ ਚਾਹੀਦਾ ਹੈ। ਦੂਸਰਾ ਉਨ੍ਹਾਂ ਕਿਹਾ ਕਿ ਸਰਵਜਨਿਕ ਥਾਵਾਂ ਉੱਪਰ ਜ਼ਿਆਦਾ ਇਕੱਠ ਨਹੀਂ ਕਰਨਾ ਚਾਹੀਦਾ ਕਿਉਂਕਿ ਕੋਰੋਨਾ ਦਾ ਪਰਹੇਜ਼ ਹੀ ਦਵਾਈ ਹੈ। ਰੈਲੀ ਦੌਰਾਨ ਉਨ੍ਹਾਂ ਵੱਲੋਂ ਬਿਨਾਂ ਮਾਸਕ ਤੋਂ ਆਉਂਦੇ ਰਾਹਗੀਰਾਂ ਨੂੰ ਮਾਸਕ ਵੀ ਵੰਡੇ ਗਏ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.