ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ

Seminar Against Drugs
ਪਟਿਆਲਾ : ਐਸ.ਐਸ.ਪੀ. ਵਰੁਣ ਸ਼ਰਮਾ।

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

(ਸੱਚ ਕਹੂੰ ਨਿਊਜ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਨੂੰ ਰਲ ਮਿਲਕੇ ਨਸ਼ਿਆਂ ਵਿਰੁੱਧ ਹੰਭਲਾ ਮਾਰਨਾ ਪਵੇਗਾ। (Seminar Against Drugs)

ਇਹ ਵੀ ਪਡ਼੍ਹੋ : IND Vs AUS Final : ਭਾਰਤ ਨੇ ਆਸਟਰੇਲੀਆ ਨੂੰ ਦਿੱਤਾ 241 ਦੌੜਾਂ ਦਾ ਟੀਚਾ

ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਨਸ਼ਾ ਤਸ਼ਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਖਹਿੜਾ ਛੁਡਾਉਣ ਲਈ ਪੂਰੀ ਮੱਦਦ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ, ਹੋਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।

LEAVE A REPLY

Please enter your comment!
Please enter your name here