ਮਾਮਲਾ ਬਿਆਸ ਦਰਿਆ ਵਿਚ ਸੀਰਾ ਰਲਣ ਦਾ | Environment Minister
- ਵਾਤਾਵਰਣ ਅਧਿਕਾਰੀਆਂ ਨੂੰ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨ ਦੇ ਆਦੇਸ਼ | Environment Minister
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਵਾਤਾਵਰਣ (Environment Minister) ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ‘ਚ ਸਖ਼ਤ ਕਦਮ ਚੁੱਕਦਿਆਂ ਵਾਤਾਵਰਣ ਵਿਭਾਗ ਦੇ ਖੇਤਰੀ ਦਫ਼ਤਰ ਬਟਾਲਾ ਵਿਖੇ ਤਾਇਨਾਤ ਐਕਸੀਅਨ ਕੁਲਦੀਪ ਸਿੰਘ ਅਤੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਚਾਹਲ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ।
ਸ੍ਰੀ ਸੋਨੀ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਕੀੜੀ ਅਫ਼ਗਾਨਾ ਦਾ ਖੇਤਰ ਦੀ ਸਹੀ ਨਿਗਰਾਨੀ ਨਹੀਂ ਕੀਤੀ। ਉਨਾਂ ਦੱਸਿਆ ਕਿ ਇਨਾਂ ਅਧਿਕਾਰੀਆਂ ਵੱਲੋਂ ਸਮੇਂ ਸਮੇਂ ‘ਤੇ ਕੀਤੀ ਜਾਣ ਵਾਲੀ ਚੈਕਿੰਗ ‘ਚ ਕੁਤਾਹੀ ਵਰਤੀ ਗਈ, ਜਿਸ ਕਾਰਨ ਬਿਆਸ ਦਰਿਆ ਵਿੱਚ ਸੀਰਾ ਰਲਣ ਦੀ ਘਟਨਾ ਵਾਪਰੀ ਹੈ। ਉਨਾਂ ਦੱਸਿਆ ਕਿ ਇਸ ਕੁਤਾਹੀ ਕਾਰਨ ਜਲ ਅਤੇ ਜਲ ਜੀਵਨ ਨੂੰ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਸੋਨੀ ਨੇ ਵਾਤਾਵਰਣ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨੀ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਨਅਤੀ ਅਦਾਰਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ।