ਸੀਜੇਆਈ ਬੋਲੇ, ਕਰਾਂਗੇ ਵਿਚਾਰ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਅਯੁੱਧਿਆ ‘ਚ ਰਾਮ ਮੰਦਰ ਮਾਮਲੇ ‘ਚ ਛੇਤੀ ਸੁਣਵਾਈ ਦੇ ਸੰਕੇਤ ਦਿੱਤੇ ਹਨ ਅਯੁੱਧਿਆ ਵਿਵਾਦ ‘ਚ ਪੱਖਕਾਰ ਗੋਪਾਲ ਸਿੰਘ ਵਿਸ਼ਾਰਦ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕਰਕੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਵਿਚਾਰ ਕਰਾਂਗੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ਦਾ ਹੱਲ ਵਿਚੋਲਗੀ ਨਾਲ ਕੱਢਣ ਲਈ ਬਣੀ ਕਮੇਟੀ ਨੂੰ 15 ਅਗਸਤ ਤੱਕ ਸਮਾਂ ਦਿੱਤਾ ਹੈ ਪਰ ਵਿਸ਼ਾਰਦ ਦਾ ਕਹਿਣਾ ਹੈ ਕਿ ਵਿਚੋਲਗੀ ‘ਚ ਕੋਈ ਖਾਸ ਤਰੱਕੀ ਨਹੀਂ ਹੋ ਰਹੀ ਹੈ, ਦਰਅਸਲ, ਪਿਛਲੀ ਸੁਣਵਾਈ ‘ਚ ਕਮੇਟੀ ਨੇ ਵਿਚੋਲਗੀ ਪ੍ਰਕਿਰਿਆ ਲਈ ਵਾਧੂ ਸਮੇਂ ਦੀ ਮੰਗ ਕੀਤੀ ਸੀ ਕੋਰਟ ਨੇ ਕਮੇਟੀ ਨੂੰ 15 ਅਗਸਤ ਤੱਕ ਦਾ ਸਮਾਂ ਦਿੱਤਾ ਸੀ
ਜ਼ਿਕਰਯੋਗ ਹੈ ਕਿ 8 ਮਾਰਚ ਨੂੰ ਸੁਪਰੀਮ ਕੋਰਟ ਨੇ ਸਾਬਕਾ ਜੱਜ ਐਫ ਐਮ ਕਲੀਫੁੱਲਾ, ਧਰਮ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਤੇ ਸੀਨੀਅਰ ਵਕੀਲ ਸ੍ਰੀਰਾਮ ਪੰਚੁ ਨੂੰ ਵਿਚੋਲਾ ਨਿਯੁਕਤ ਕੀਤਾ ਸੀ ਕੋਰਟ ਨੇ ਸਾਰੇ ਪੱਖਾਂ ਨਾਲ ਗੱਲ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨ ਲਈ ਕਿਹਾ ਸੀ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪੈਨਲ 4 ਹਫਤੇ ‘ਚ ਵਿਚਲੋਗੀ ਰਾਹੀਂ ਵਿਵਾਦ ਨਾਲ ਨਜਿੱਠਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਾਲ 8 ਹਫਤਿਆਂ ‘ਚ ਇਹ ਪ੍ਰਕਿਰਿਆ ਖਤਮ ਹੋਵੇ ਚੀਫ਼ ਜਸਟਿਸ ਨੇ ਕਿਹਾ ਸੀ ਕਿ ਵਿਚੋਲਗੀ ਪ੍ਰਕਿਰਿਆ ਕੋਰਟ ਦੀ ਨਿਗਰਾਨੀ ‘ਚ ਹੋਵੇਗੀ ਤੇ ਇਸ ਨੂੰ ਗੁਪਤ ਰੱਖਿਆ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।