ਅਯੁੱਧਿਆ ‘ਚ ਅੱਤਵਾਦੀ ਹਮਲੇ ਦੇ ਚਾਰ ਦੋਸ਼ੀਆਂ ਨੂੰ ਉਮਰ ਕੈਦ
ਏਜੰਸੀ, ਪ੍ਰਯਾਗਰਾਜ
ਅਯੁੱਧਿਆ ਰਾਮ ਜਨਮ ਭੂਮੀ ਕੋਲ ਹੋਏ ਅੱਤਵਾਦੀ ਹਮਲੇ ਦੇ ਮਾਮਲੇ ‘ਚ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਮਾਮਲੇ ‘ਚ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਜਦਕਿ ਇੱਕ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਕੱਲ੍ਹ ਦੁਪਹਿਰ ਪ੍ਰਯਾਗਰਾਜ ਦੀ ਨੈਨੀ ਜੇਲ੍ਹ ‘ਚ ਸਪੈਸ਼ਲ ਕੋਰਟ ਨੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕੀਤਾ। ਅਦਾਲਤ ਨੇ ਇਰਫ਼ਾਨ, ਮੁਹੰਮਦ ਸ਼ਕੀਲ, ਮੁਹੰਮਦ ਨਸੀਮ ਅਤੇ ਆਸਿਫ਼ ਇਕਬਾਲ ਉਰਫ਼ ਫ਼ਾਰੁਖ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਮੁਹੰਮਦ ਅਜੀਜ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਕਿਹਾ ਕਿ 4 ਅੱਤਵਾਦੀ ਪੂਰੀ ਤਰ੍ਹਾਂ ਘਟਨਾ ‘ਚ ਸ਼ਾਮਲ ਸਨ ਅਤੇ ਲਸ਼ਕਰ-ਏ-ਤੋਇਬਾ ਨੇ ਹਮਲੇ ਨੂੰ ਅੰਜਾਮ ਦਿੱਤਾ ਸੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 20-20 ਹਜ਼ਾਰ ਦਾ ਜੁਰਮਾਨਾ ਵੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਾਮਲੇ ‘ਚ ਸਾਰੀਆਂ ਧਿਰਾਂ ਦੀ ਬਹਿਸ 11 ਜੂਨ ਨੂੰ ਪੂਰੀ ਹੋ ਚੁੱਕੀ ਸੀ, ਜਿਸ ਤੋਂ ਬਾਅਦ ਅੱਜ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕੀਤਾ ਗਿਆ। ਇਹ ਸਾਰੇ ਦੋਸ਼ੀ ਪ੍ਰਯਾਗਰਾਜ ਦੀ ਨੈਨੀ ਸੈਂਟਰਲ ਜੇਲ੍ਹ ‘ਚ ਹੀ ਬੰਦ ਸਨ। ਇਹ ਹਮਲਾ 5 ਜੁਲਾਈ 2005 ਨੂੰ ਉਦੋਂ ਹੋਇਆ ਜਦੋਂ ਰਾਮ ਜਨਮ ਭੂਮੀ-ਬਾਬਰੀ ਮਸਜਿਦ ‘ਚ ਸਖ਼ਤ ਸੁਰੱਖਿਆ ਪ੍ਰਬੰਧ ਸਨ, ਇਸ ਦੇ ਬਾਵਜੂਦ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਨੇ ਇਸ ਨੂੰ ਨਿਸ਼ਾਨਾ ਬਣਾਇਆ, ਸਾਰੇ ਅੱਤਵਾਦੀ ਨੇਪਾਲ ਦੇ ਰਸਤੇ ਭਾਰਤ ‘ਚ ਦਾਖ਼ਲ ਹੋਏ ਸਨ, ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਇੱਕ ਹੀ ਘੰਟੇ ਦੇ ਅੰਦਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ ਅਤੇ ਕਿਸੇ ਵੱਡੇ ਖ਼ਤਰੇ ਨੂੰ ਟਾਲ ਦਿੱਤਾ ਸੀ,
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।