Bathinda News: (ਸੁਖਨਾਮ) ਬਠਿੰਡਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਕਾਰਪੋਰੇਟ ਜਗਤ ਅਤੇ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ । ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਪਲੇਸਮੈਂਟ ਹਫ਼ਤਾ ਮਨਾਇਆ ਗਿਆ।
30 ਵਿਦਿਆਰਥੀਆਂ ਦੀ ਪਲੇਸਮੈਂਟ ਬਹੁਤ ਹੀ ਸ਼ਾਨਦਾਰ ਪੈਕੇਜਾਂ ’ਤੇ ਹੋਈ | Bathinda News
ਇਸ ਪਲੇਸਮੈਂਟ ਹਫ਼ਤੇ ਦੌਰਾਨ ਵੱਖ-ਵੱਖ 8 ਪ੍ਰਸਿੱਧ ਕੰਪਨੀਆਂ ਦੀ ਕੈਂਪਸ ਪਲੇਸਮੈਂਟ ਡਰਾਈਵ ਕਰਵਾ ਕੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਗਏ। ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਅਜਿਹੇ ਸਾਰਥਿਕ ਯਤਨਾਂ ਦੀ ਬਦੌਲਤ ਬੀ.ਐਫ.ਜੀ.ਆਈ. ਦੇ 30 ਵਿਦਿਆਰਥੀਆਂ ਦੀ ਪਲੇਸਮੈਂਟ ਬਹੁਤ ਹੀ ਸ਼ਾਨਦਾਰ ਪੈਕੇਜਾਂ ’ਤੇ ਹੋਈ ਹੈ। Bathinda News
ਐਮ.ਬੀ.ਏ. ਦੇ ਵਿਦਿਆਰਥੀ ਸ਼ਿਵਮ ਸਿੰਗਲਾ ਨੂੰ 6.06 ਲੱਖ ਸਲਾਨਾ ਦੇ ਪੈਕੇਜ਼ ’ਤੇ ਨੌਕਰੀ ਲਈ ਚੁਣਿਆ
ਵੱਖ-ਵੱਖ ਕੰਪਨੀਆਂ ਦੇ ਅਧਿਕਾਰੀਆਂ ਨੇ ਐਪਟੀਚਿਊਡ ਟੈੱਸਟ ਅਤੇ ਗਰੁੱਪ ਡਿਸਕਸ਼ਨ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਵਿਦਿਆਰਥੀਆਂ ਦੀ ਪਰਸਨਲ ਇੰਟਰਵਿਊ ਕੀਤੀ। ਸਾਰੇ ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਕਾਰਪੋਰੇਟ ਜਗਤ ਅਤੇ ਇੰਡਸਟਰੀ ਨਾਲ ਸੰਬੰਧਿਤ ਸਮਝ ਅਤੇ ਜਾਣਕਾਰੀ ਤੋਂ ਕੰਪਨੀ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਵਧੀਆ ਸੰਚਾਰ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਲਰਨਿੰਗ ਰੂਟਸ ਪ੍ਰਾ. ਲਿਮ. ਕੰਪਨੀ ਨੇ ਐਮ.ਬੀ.ਏ. ਦੇ ਵਿਦਿਆਰਥੀ ਸ਼ਿਵਮ ਸਿੰਗਲਾ ਨੂੰ 6.06 ਲੱਖ ਸਲਾਨਾ ਦੇ ਪੈਕੇਜ਼ ’ਤੇ ਨੌਕਰੀ ਲਈ ਚੁਣ ਲਿਆ ਹੈ ਜਦੋਂ ਕਿ ਬੀ.ਬੀ.ਏ. ਦੀ ਵਿਦਿਆਰਥਣ ਮਾਨਸ਼ੀ ਅਰੋੜਾ ਅਤੇ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਦੀ ਵਿਦਿਆਰਥਣ ਕਸ਼ਿਸ਼ ਗੁਪਤਾ ਨੂੰ 5.70 ਲੱਖ ਸਲਾਨਾ ਦੇ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਹੈ।
ਇਸ ਤੋਂ ਇਲਾਵਾ ਕੁਆਂਟਮ ਆਈ.ਟੀ. ਸ਼ਲੂਸ਼ਨਜ਼ ਕੰਪਨੀ ਨੇ ਐਮ.ਬੀ.ਏ. ਦੀ ਵਿਦਿਆਰਥਣ ਨੰਦਨੀ ਨੂੰ 4.5 ਲੱਖ ਸਲਾਨਾ ਦੇ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਹੈ। ਇਸੇ ਤਰ੍ਹਾਂ ਐਮ.ਡਬਲਿਊ.ਆਈ.ਡੀ.ਐਮ. ਕੰਪਨੀ ਨੇ ਬੀ.ਟੈੱਕ. (ਸੀ.ਐਸ.ਈ.) ਦੇ ਵਿਦਿਆਰਥੀ ਹਰਪ੍ਰੀਤ ਸਿੰਘ, ਵੰਸ਼ਿਕਾ, ਰੀਆ ਮਹਿਤਾ, ਕਿ੍ਰਸ਼ਨਾ ਰਾਣੀ, ਪ੍ਰਭਜੋਤ ਕੌਰ, ਸੰਨੀ ਸਿੰਗਲਾ, ਨਿਖਿਲ, ਬੀ.ਕਾਮ ਦੇ ਸਹਿਜਪ੍ਰੀਤ ਸਿੰਘ ਤੇ ਕੋਮਲ ਬੱਤਰਾ ਅਤੇ ਬੀ.ਬੀ.ਏ. ਦੇ ਵਿਦਿਆਰਥੀ ਸ਼ੰਸ਼ਾਂਕ ਕੁਮਾਰ ਤੇ ਸਲੋਨੀ ਤੋਂ ਇਲਾਵਾ ਬੀ.ਸੀ.ਏ. ਦੇ ਵਿਦਿਆਰਥੀ ਰਾਹੁਲ, ਕੇਸ਼ਵ, ਕੋਮਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਨੇਹਾ, ਸਿਮਰਜੀਤ ਕੌਰ ਤੇ ਇਸ਼ਾਨਪ੍ਰੀਤ ਨੂੰ ਸ਼ਾਨਦਾਰ ਸਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਹੈ ਜਦੋਂ ਕਿ ਮੈਟਰੋ ਟਾਇਰਜ਼ ਕੰਪਨੀ ਵੱਲੋਂ ਵੀ ਬੀ.ਟੈੱਕ (ਮਕੈਨੀਕਲ ਇੰਜ.) ਦੇ ਵਿਦਿਆਰਥੀ ਦਿਵਿਆਂਸ ਵਰਮਾ ਨੂੰ ਸ਼ਾਨਦਾਰ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਗਿਆ ਹੈ।
ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੀ ਟੀਮ ਨੇ ਦੱਸਿਆ ਕਿ ਇਸ ਪਲੇਸਮੈਂਟ ਹਫ਼ਤੇ ਦੌਰਾਨ ਹਾਈਕ ਐਜੂਕੇਸ਼ਨ ਕੰਪਨੀ ਵੱਲੋਂ ਵੀ ਬੀ.ਐਫ.ਜੀ.ਆਈ. ਦੇ 7 ਵਿਦਿਆਰਥੀਆਂ ਨੂੰ 7 ਲੱਖ ਸਲਾਨਾ ਦੇ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਜਾ ਚੁੱਕਾ ਹੈ ਜਦੋਂ ਕਿ 3 ਕੰਪਨੀਆਂ ਦੀ ਪਲੇਸਮੈਂਟ ਡਰਾਈਵ ਦੇ ਨਤੀਜੇ ਆਉਣੇ ਬਾਕੀ ਹਨ।
ਇਹ ਵੀ ਪੜ੍ਹੋ: Bihar Flood: ਬਿਹਾਰ ’ਚ ਹੜ੍ਹ ਦਾ ਕਹਿਰ, ਮਨੁੱਖਤਾ ਦੀ ਸੇਵਾ ਲਈ ਅੱਗੇ ਆਏ ਗ੍ਰੀਨ ਐੱਸ ਸੇਵਾਦਾਰ
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕੈਂਪਸ ਡਾਇਰੈਕਟਰ ਪ੍ਰੋ. (ਡਾ.) ਐਮ.ਪੀ. ਪੂਨੀਆ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਸਾਰੇ ਕੋਰਸਾਂ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ। ਉਨ੍ਹਾਂ ਸੰਸਥਾ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫਲ ਹੋਏ ਉਪਰੋਕਤ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੂੰ ਪਲੇਸਮੈਂਟ ਦਾ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਉਨ੍ਹਾਂ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੀ ਸਮੁੱਚੀ ਟੀਮ ਦੇ ਸਾਰਥਿਕ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। Bathinda News