ਅਮਲੋਹ (ਅਨਿਲ ਲੁਟਾਵਾ)। Amloh News: ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵੱਲੋਂ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 14 ਦਸੰਬਰ ਨੂੰ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜਾਰੀ ਹਨ। ਇਹ ਜਾਣਕਾਰੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਅਲਾਦਾਦਪੁਰ ਅਤੇ ਮੈਂਬਰਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਸਵੇਰੇ 10 ਵਜੇ 3 ਵਜੇ ਤੱਕ ਲਾਇਆ ਜਾ ਰਿਹਾ ਹੈ। Amloh News
ਇਹ ਖਬਰ ਵੀ ਪੜ੍ਹੋ : Jagjit Singh Dallewal: ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ ਬੀਤੇ 14 ਦਿਨ, ਦਿਨੋ-ਦਿਨ ਸਿਹਤ ਹੋ ਰਹੀ ਖਰਾਬ
ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਪਰਉਪਕਾਰੀ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਕੈਂਪ ਦੌਰਾਨ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜਾਨ ਬਚਾਉਣ ਦੇ ਕੰਮ ਆ ਸਕੇ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਭਵਿੱਖ ਵਿੱਚ ਵੀ ਮਾਨਵਤਾ ਦੀ ਭਲਾਈ ਲਈ ਕਾਰਜ ਜਾਰੀ ਰੱਖੇ ਜਾਣਗੇ ਤੇ ਹਰ ਸਮਰਥ ਇਨਸਾਨ ਨੂੰ ਆਪਣੀ ਕਮਾਈ ’ਚੋਂ ਲੋੜਵੰਦਾਂ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਪਰਮਿੰਦਰ ਸਿੰਘ, ਪ੍ਰਧਾਨ ਜਸਵੰਤ ਸਿੰਘ, ਰੇਸ਼ਮ ਸਿੰਘ, ਡਾ. ਪਵਿੱਤਰ ਸਿੰਘ, ਗੁਰਨਾਮ ਸਿੰਘ ਪੁਰੀ ਆਦਿ ਮੌਜੂਦ ਸਨ। Amloh News