
ਰੈਡ ਕਰਾਸ ਸੁਸਾਇਟੀ ਲਈ 2 ਲੱਖ ਰੁਪਏ ਦੀ ਰਾਸ਼ੀ ਡਿਪਟੀ ਕਮਿਸ਼ਨਰ ਨੂੰ ਸੁਪਰਦ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਫਰੀਦ ਸੰਸਥਾਵਾਂ ਟਿੱਲਾ ਬਾਬਾ ਫਰੀਦ ਰੀਲੀਜ਼ੀਅਸ ਅਤੇ ਚੈਰੀਟੇਬਲ ਸੁਸਾਇਟੀ(ਰਜਿ.) ਅਤੇ ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫਰੀਦ ਸੁਸਾਇਟੀ ਵੱਲੋਂ ਬਾਬਾ ਫਰੀਦ ਆਗਮਨ ਪੁਰਬ ਮੌਕੇ ਮੁੱਖ ਮੰਤਰੀ ਰਾਹਤ ਫੰਡ ਲਈ 51 ਲੱਖ ਦੀ ਰਾਸ਼ੀ ਅਤੇ 2 ਲੱਖ ਰੁਪਏ ਦੀ ਰਾਸ਼ੀ ਰੈੱਡ ਕਰਾਸ ਸੁਸਾਇਟੀ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਸੌਂਪੀ ਗਈ।
ਇਹ ਵੀ ਪੜ੍ਹੋ: OpenAI: ਜਾਣੋ ਲੋਕ ChatGPT ਤੋਂ ਸਭ ਤੋਂ ਜ਼ਿਆਦਾ ਕੀ ਪੁੱਛਦੇ ਹਨ, ਜਵਾਬ ਜਾਣ ਤੁਸੀਂ ਰਹਿ ਜਾਓਗੇ ਹੈਰਾਨ
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਸਮਾਜ ਪ੍ਰਤੀ ਜ਼ਿੰਮੇਵਾਰੀ ਦੇ ਸਿਧਾਂਤਾਂ ’ਤੇ ਚੱਲਦਿਆਂ ਸੰਸਥਾਵਾਂ ਵੱਲੋਂ ਇਸ ਪੁੰਨ ਦੇ ਕੰਮ ਲਈ ਉਚਿਤ ਯੋਗਦਾਨ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਇਹ ਯੋਗਦਾਨ ਇਸ ਗੱਲ ਦਾ ਪ੍ਰਤੀਕ ਹੈ ਕਿ ਬਾਬਾ ਫਰੀਦ ਵਿੱਦਿਅਕ ਅਤੇ ਧਾਰਮਿਕ ਸੋਸਾਇਟੀਆਂ ਹਮੇਸ਼ਾਂ ਹੀ ਗਰੀਬਾਂ, ਪੀੜਤਾਂ ਤੇ ਲੋੜਵੰਦਾਂ ਦੇ ਨਾਲ ਖੜ੍ਹੀਆਂ ਹਨ। ਇਹ ਸੰਸਥਾਵਾਂ ਨਿਸ਼ਕਾਮ ਸੇਵਾ, ਮਨੁੱਖਤਾ ਦੀ ਭਲਾਈ ਅਤੇ ਚੰਗੇ ਕੰਮਾਂ ਰਾਹੀਂ ਪਰਮਾਤਮਾ ਦੀ ਸੇਵਾ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ। ਇਸ ਮੌਕੇ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋ, ਚਰਨਜੀਤ ਸਿੰਘ ਸੇਖੋ, ਦੀਪਇੰਦਰ ਸਿੰਘ ਸੇਖੋ, ਗੁਰਜਾਪ ਸਿੰਘ ਸੇਖੋ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ ਅਤੇ ਕੁਲਜੀਤ ਸਿੰਘ ਮੌਗੀਆਂ ਬਰਾੜ ਮੈਂਬਰਜ਼ ਵੀ ਸ਼ਾਮਿਲ ਸਨ। Faridkot News