ਪੰਜਾਬ ’ਚ ਹੜ੍ਹਾਂ ਦੀ ਸਥਿਤੀ ਕਾਰਨ ਬਾਬਾ ਸ਼ੇਖ ਫਰੀਦ ਆਗਮਨ ਪੁਰਬ ’ਤੇ ਸਿਰਫ ਧਾਰਮਿਕ ਸਮਾਗਮ ਹੋਣਗੇ : ਡੀ.ਸੀ
- ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਨਹੀਂ ਹੋਵੇਗਾ ਕਰਾਫਟ/ਸੱਭਿਆਚਾਰਕ ਮੇਲਾ
Faridkot News: ਫ਼ਰੀਦਕੋਟ, (ਅਜੈ ਮਨਚੰਦਾ)। ਪੰਜਾਬ ਵਿੱਚ ਹੜ੍ਹ ਕਾਰਨ ਪੈਦਾ ਹੋਈ ਸੰਕਟਮਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025 ਸਿਰਫ਼ ਸਾਦਗੀ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਈ ਕੁਦਰਤੀ ਆਫ਼ਤ ਹੜ੍ਹਾਂ ਨਾਲ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਇਸ ਵਾਰ ਆਗਮਨ ਪੁਰਬ ਧਾਰਮਿਕ ਅਕੀਦੇ ਅਨੁਸਾਰ ਬਿਲਕੁਲ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ 19 ਤੋਂ 23 ਸਤੰਬਰ ਤੱਕ ਸਿਰਫ ਧਾਰਮਿਕ ਸਮਾਗਮ ਹੀ ਹੋਣਗੇ ਤੇ ਮਨੋਰੰਜਨ, ਸੱਭਿਆਚਾਰਕ ਵਾਲੇ ਸਮਾਗਮ ਨਹੀਂ ਹੋਣਗੇ।
ਇਹ ਵੀ ਪੜ੍ਹੋ: Fire News: ਗੋਦਰੇਸ ਕੰਪਨੀ ਦੇ ਵੇਅਰ ਹਾਊਸ ’ਚ ਲੱਗੀ ਭਿਆਨਕ ਅੱਗ ’ਤੇ ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਕਾਬੂ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਲਚਰਲ ਸੁਸਾਇਟੀ ਵੱਲੋਂ ਇਸ ਵਾਰ ਦਾਣਾ ਮੰਡੀ ਫਿਰੋਜ਼ਪੁਰ ਰੋਡ ਵਿਖੇ 13 ਤੋਂ 23 ਸਤੰਬਰ ਤੱਕ ਲੱਗਣ ਵਾਲਾ ਕਰਾਫਟ ਮੇਲਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਸੰਸਥਾਵਾਂ, ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਇੱਕ-ਦੂਜੇ ਦਾ ਵੱਧ ਤੋਂ ਵੱਧ ਸਾਥ ਦੇਣ ਅਤੇ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਾਦਗੀ ਅਤੇ ਸ਼ਰਧਾ ਨਾਲ ਮਨਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ। Faridkot News