ਕਾਊਂਟਰ ਇੰਟੈਲੀਜੈਂਸ ਅਤੇ ਸ਼ਹਿਰੀ ਪੁਲਿਸ ਵਲੋਂ ਦੋਨਾ ਕਤਲ ਕੇਸ ‘ਚ ਸ਼ਾਮਿਲ ਗੈਂਗਸਟਰ ਬਾਬਾ ਗ੍ਰਿਫ਼ਤਾਰ

Vigilance Bureau

ਬਾਬਾ ਇਸ ਸਾਲ ਜੁਲਾਈ ਮਹੀਨੇ ‘ਚ ਹੋਏ ਕਤਲ ‘ਚ ਲੋੜੀਂਦਾ ਸੀ

ਜਲੰਧਰ/ਚੰਡੀਗੜ ।  ਇਸ ਸਾਲ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਵਾਸੀ ਵਾਲਮਿਕੀ ਮੁਹੱਲਾ ਦਕੋਹਾ ਦੇ ਹੋਏ ਕਤਲ ਕੇਸ ਵਿੱਚ ਸ਼ਾਮਿਲ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਕ ਪ੍ਰੈਸ ਬਿਆਨ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ.ਆਈ.ਜੀ.ਸ੍ਰੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ (39 ਸਾਲ ) ਪੁੱਤਰ ਜਸਵੀਰ ਸਿੰਘ ਪਿੰਡ ਫੋਲੜੀਵਾਲ ਇਸ ਕਤਲ ਕੇਸ ਸਮੇਤ ਕਤਲ ਦੀ ਕੋਸ਼ਿਸ਼, ਡਾਕਾ ਮਾਰਨ ਅਤੇ ਹੋਰ ਅੱਧੀ ਦਰਜਨ ਕੇਸਾਂ ਵਿੱਚ ਸ਼ਾਮਿਲ ਹੈ। ਉਨਾਂ ਕਿਹਾ ਕਿ ਬਾਬਾ ਇਕ ਭਗੌੜਾ ਮੁਜ਼ਰਮ ਹੈ ਜੋ ਪੁਲਿਸ ਨੂੰ ਬਹੁਤ ਸਾਰੇ ਕੇਸਾਂ ਵਿੱਚ ਲੋੜੀਂਦਾ ਸੀ।
ਸ੍ਰੀ ਖੱਖ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਗੁਰਵਿੰਦਰ ਸਿੰਘ ਦੇ ਆਪਣੇ ਪਿੰਡ ਆਉਣ ਸਬੰਧੀ ਸੂਚਨਾ ਮਿਲੀ ਸੀ ਅਤੇ ਇਸ ਸੂਚਨਾ ਨੂੰ ਜਲਦੀ ਹੀ ਕਮਿਸ਼ਨਰੇਟ ਪੁਲਿਸ ਨਾਲ ਸਾਂਝਾ ਕਰਕੇ ਕਾਊਂਟਰ ਇੰਟੈਲੀਜੈਂਸ ਤੇ ਰਾਮਾ ਮੰਡੀ ਪੁਲਿਸ ਸਟੇਸ਼ਨ ਦੀ ਟੀਮ ਗਠਿਤ ਕਰਕੇ ਅਰਬਨ ਅਸਟੇਟ ਰੇਲਵੇ ਫਾਟਕ ਨੇੜੇ ਨਾਕਾ ਲਗਾ ਕੇ ਗੈਂਗਸਰਟ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨਾ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗੁਰਵਿੰਦਰ ਸਿੰਘ ਉਰਫ਼ ਬਾਬਾ ਨੇ ਦੱਸਿਆ ਕਿ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਨੂੰ ਰਾਮਾ ਮੰਡੀ ਵਿਖੇ ਜਿੰਮ ਤੋਂ ਬਾਹਰ ਆਉਂਦੇ ਹੀ ਉਸ ਦੇ ਸਾਥੀ ਅਰਜਨ ਸਹਿਗਲ ਅਤੇ ਹੋਰਨਾਂ ਵਲੋਂ ਚਾਰ ਗੋਲੀਆਂ ਮਾਰੀਆਂ ਗਈਆਂ ਅਤੇ ਰਾਮਾ ਮੰਡੀ ਵਿੱਚ ਭੀੜ ਦਾ ਫਾਇਦਾ ਉਠਾਉਂਦੇ ਹੋਏ ਉਹ ਮੌਕੇ ਤੋਂ ਫਰਾਰ ਹੋ ਗਏ ਸਨ। Arrested

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।