ਬਬੀਤਾ ਕਲੇਰ ਨੇ ਫਾਜ਼ਿਲਕਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਿਕਾਸ ਪ੍ਰੋਜ਼ੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮੁਹਈਆ ਕਰਵਾਉਣਾ ਪ੍ਰਥਾਮਿਕਤਾ

(ਰਜਨੀਸ਼ ਰਵੀ) ਫਾਜ਼ਿਲਕਾ। ਫਾਜ਼ਿਲਕਾ ਵਿਖੇ ਮੈਡਮ ਬਬੀਤਾ ਕਲੇਰ ਆਈ.ਏ.ਐਸ. ਨੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਮਾਲ ਤੇ ਪੂਨਰਵਾਰ ਵਿਭਾਗ ਦੇ ਸਪੈਸ਼ਲ ਸੈਕਟਰੀ ਅਤੇ ਪ੍ਰੀਟਿੰਗ ਅਤੇ ਸਟੇਸ਼ਨਰੀ ਕੰਟਰੋਲਰ ਦੇ ਅਹੁਦੇ ‘ਤੇ ਸੇਵਾ ਨਿਭਾਅ ਰਹੇ ਸਨ ਅਤੇ ਬਦਲੀ ਤੋਂ ਬਾਅਦ ਫਾਜ਼ਿਲਕਾ ਵਿਖੇ ਪੁੱਜੇ ਹਨ।
ਜ਼ਿਲੇ ਵਿਚ ਪੱੁਜਣ ‘ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਆਈ.ਏ.ਐਸ., ਐਸਪੀ ਮਨਮਿੰਦਰ ਸਿੰਘ, ਜਲਾਲਾਬਾਦ ਦੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ ਅਤੇ ਅਬੋਹਰ ਦੇ ਐਸਡੀਐਮ ਸ੍ਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਡੀਐਸਪੀ ਐਚ ਗੁਰਦੀਪ ਸਿੰਘ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ ਨੇ ਉਨਾਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ। ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰ ਵੀ ਵਿਸੇਸ਼ ਤੌਰ ‘ਤੇ ਉਨਾਂ ਦੇ ਨਾਲ ਪਹੁੰਚੇ ਸਨ।

ਇਸ ਮੌਕੇ ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਬਤੌਰ ਡਿਪਟੀ ਕਮਿਸ਼ਨਰ ਆਪਣੀਆਂ ਪ੍ਰਾਥਮਿਕਤਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਵਾਉਣਾ ਅਤੇ ਲੋਕਾਂ ਨੂੰ ਬਿਤਹਰ ਪ੍ਰਸ਼ਾਸਨ ਮੁਹਈਆ ਕਰਵਾਉਣਾ ਉਨਾਂ ਦੀ ਤਰਜੀਹ ਰਹੇਗੀ। ਉਨਾਂ ਨੇ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲੇ ਅਤੇ ਕੋਈ ਵੀ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜ਼ਿਲੇ ਵਿਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਝੋਨੇ ਦੀ ਸੁਚਾਰੂ ਖਰੀਦ ਵੀ ਉਨਾਂ ਦੀ ਪਹਿਲ ਰਹੇਗੀ। ਉਨਾਂ ਨੇ ਕਿਹਾ ਕਿ ਯਕੀਨੀ ਬਣਾਇਆ ਜਾਵੇਗਾ ਕਿ ਝੋਨਾ ਵੇਚਣ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਅਦਾਇਗੀ ਸਰਕਾਰ ਵੱਲੋਂ ਨਿਰਧਾਰਤ ਸਮੇਂ ਵਿਚ ਹੋ ਜਾਵੇ।ਉਨਾਂ ਨੇ ਸਾਰੇ ਪ੍ਰੁਮੁੱਖ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ