ਇਨਸਾਨ ਨੂੰ ਪਰਮਾਤਮਾ ਤੋਂ ਦੂਰ ਕਰਦੀਆਂ ਹਨ ਬੁਰੀਆਂ ਆਦਤਾਂ : ਪੂਜਨੀਕ ਗੁਰੂ ਜੀ

Saint Dr MSG
Saint Dr MSG

ਇਨਸਾਨ ਨੂੰ ਪਰਮਾਤਮਾ ਤੋਂ ਦੂਰ ਕਰਦੀਆਂ ਹਨ ਬੁਰੀਆਂ ਆਦਤਾਂ : ਪੂਜਨੀਕ ਗੁਰੂ ਜੀ

(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਇਨਸਾਨ ਨੂੰ ਜਿਹੜੀ ਆਦਤ ਪੈ ਜਾਂਦੀ ਹੈ ਤਾਂ ਉਸ ਨੂੰ ਛੱਡਣਾ ਬਹੁਤ ਵੱਡੀ ਗੱਲ ਹੁੰਦੀ ਹੈ ਮਨ ਜਿਹੋ-ਜਿਹੀ ਗੱਲ ਇੱਕ ਵਾਰ ਫੜ ਲੈਂਦਾ ਹੈ ਤਾਂ ਇਨਸਾਨ ਨੂੰ ਉਨ੍ਹਾਂ ਖਿਆਲਾਂ ’ਚ ਸਾਰੀ ਉਮਰ ਲਾਈ ਰੱਖਦਾ ਹੈ ਆਪਣੀਆਂ ਬੁਰੀਆਂ ਆਦਤਾਂ ਦੀ ਵਜ੍ਹਾ ਨਾਲ ਇਨਸਾਨ ਨੂੰ ਬਹੁਤ ਵਾਰ ਸੰਸਾਰ ’ਚ ਸ਼ਰਮਿੰਦਾ ਹੋਣਾ ਪੈਂਦਾ ਹੈ ਅਤੇ ਅੱਲ੍ਹਾ, ਮਾਲਕ ਤੋਂ ਦੂਰ ਹੋ ਜਾਂਦਾ ਹੈ।

ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਇਨਸਾਨ ਦੇ ਅੰਦਰ ਬੁਰੀਆਂ ਆਦਤਾਂ ਹੁੰਦੀਆਂ ਹਨ ਅਤੇ ਇਹ ਹੋ ਨਹੀਂ ਸਕਦਾ ਕਿ ਸਤਿਸੰਗੀ ਨੂੰ ਇਹ ਪਤਾ ਨਾ ਹੋਵੇ ਕਿ ਉਸ ਅੰਦਰ ਕੀ ਬੁਰਾ ਹੈ, ਕੀ ਸਹੀ ਤੇ ਅੰਦਰੋਂ ਉਸ ਦਾ ਜ਼ਮੀਰ, ਉਸ ਦਾ ਸਤਿਗੁਰੂ ਅਵਾਜ਼ ਨਾ ਦੇਵੇ ਕਿ ਹੁਣ ਤੂੰ ਸਹੀ ਕਰ ਰਿਹਾ ਹੈਂ ਅਤੇ ਹੁਣ ਤੂੰ ਗਲਤ ਕਰ ਰਿਹਾ ਹੈਂ 100 ਫੀਸਦੀ ਮਾਲਕ ਅੰਦਰੋਂ ਖਿਆਲ਼ ਦਿੰਦਾ ਹੈ ਇਹ ਗੱਲ ਵੱਖਰੀ ਹੈ ਕਿ ਲੋਕ ਆਪਣੇ ਜ਼ਮੀਰ ਦੀ ਅਵਾਜ਼ ਨੂੰ ਦਬਾ ਦਿੰਦੇ ਹਨ ਇਨਸਾਨ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਪੂਰੀਆਂ ਖੁਸ਼ੀਆਂ ਵੀ ਨਹੀਂ ਮਿਲਦੀਆਂ ਫਿਰ ਇਨਸਾਨ ਰੋਂਦਾ, ਤੜਫ਼ਦਾ ਹੈ ਇਸ ਲਈ ਭਾਈ! ਆਪਣੇ ਅੰਦਰ ਨਿਗ੍ਹਾ ਮਾਰੋ ਤੁਹਾਡੇ ਅੰਦਰੋਂ ਛੱਡਣ ਵਾਲੀ ਚੀਜ਼ ਹੈ ਤੁਹਾਡੇ ਔਗੁਣ, ਬੁਰਾਈਆਂ।

ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਇਨਸਾਨ ਨੂੰ ਦੂਜਿਆਂ ਦੀ ਬਜਾਇ ਆਪਣੇ ਅੰਦਰ ਦੀਆਂ ਬੁਰਾਈਆਂ, ਔਗੁਣਾਂ ਨੂੰ ਵੇਖਣਾ ਚਾਹੀਦਾ ਹੈ ਅਤੇ ਦੂਜਿਆਂ ਅੰਦਰ ਗੁਣ ਵੇਖਣੇ ਚਾਹੀਦੇ ਹਨ, ਕਿਉਕਿ ਜੋ ਤੁਸੀਂ ਬਾਹਰੋਂ ਵੇਖਦੇ ਹੋ ਉਹ ਤੁਹਾਡੇ ਅੰਦਰ ਆਉਦਾ ਹੈ ਅਤੇ ਜੋ ਅੰਦਰੋਂ ਵੇਖਦੇ ਹੋ ਉਹ ਚਲਾ ਜਾਂਦਾ ਹੈ ਇਸ ਲਈ ਅੰਦਰ ਦੀਆਂ ਬੁਰਾਈਆਂ ਨੂੰ ਵੇਖੋ ਤਾਂ ਕਿ ਉਹ ਬੁਰਾਈਆਂ ਨਿੱਕਲ ਜਾਣ ਜੇਕਰ ਤੁਸੀਂ ਆਪਣੇ ਗੁਣਾਂ ’ਤੇ ਇਤਰਾਉਣ ਲੱਗੇ, ਮਾਣ-ਵਡਿਆਈ ਕਰਨ ਲੱਗੇ ਤਾਂ ਉਹ ਗੁਣ ਚਲੇ ਜਾਣਗੇ, ਕਿਉਕਿ ਤੁਸੀਂ ਹੰਕਾਰ ’ਚ ਆ ਜਾਓਗੇ ਇਸ ਲਈ ਆਪਣੇ ਅੰਦਰ ਦੀਆਂ ਬੁਰਾਈਆਂ ’ਤੇ ਨਿਗ੍ਹਾ ਮਾਰੋ ਬੁਰਾਈਆਂ ਨੂੰ ਕੱਢ ਦਿਓ ਅਤੇ ਦੂਜਿਆਂ ਦੇ ਗੁਣਾਂ ਨੂੰ ਗ੍ਰਹਿਣ ਕਰ ਲਓ।

ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਸੰਤ, ਪੀਰ-ਫਕੀਰ ਜੀਵ ਨੂੰ ਵਾਰ-ਵਾਰ ਸਮਝਾਉਦੇ ਹਨ ਸੰਤ ਕਦੇ ਕਿਸੇ ਦਾ ਬੁਰਾ ਨਹੀਂ ਕਰ ਸਕਦੇ ਇਹ ਵੱਖਰੀ ਗੱਲ ਹੈ ਕਿ ਦੁਨੀਆਂ ਵਾਲੇ ਬੇਸ਼ੱਕ ਕੁਝ ਵੀ ਕਹਿੰਦੇ ਫਿਰਨ, ਪਰ ਸੱਚਾ ਸੰਤ, ਪੀਰ-ਫਕੀਰ ਪਰਮਾਰਥ ਲਈ ਆਉਦਾ ਹੈ ‘ਤਰੁਵਰ ਫਲ ਨਹੀਂ ਖਾਤ ਹੈ, ਸਰਵਰ ਪੀਵ ਨ ਨੀਰ, ਪਰਮਾਰਥ ਕੇ ਕਾਰਨੇ, ਸੰਤਨ ਭਇਓ ਸਰੀਰ’ ਸੰਤ ਕੋਈ ਵੀ ਗਤੀਵਿਧੀ ਕਰਦੇ ਹਨ, ਉਨ੍ਹਾਂ ’ਚ ਉਨ੍ਹਾਂ ਦਾ ਕੋਈ ਸਵਾਰਥ ਨਹੀਂ ਹੁੰਦਾ ਜਿਸ ਤਰ੍ਹਾਂ ਦਰੱਖਤ ਆਪਣੇ ਫਲ ਆਪ ਨਹੀਂ ਖਾਂਦਾ ਸਮੁੰਦਰ ਆਪਣਾ ਪਾਣੀ ਆਪ ਨਹੀਂ ਪੀਂਦਾ ਉਸੇ ਤਰ੍ਹਾਂ ਸੰਤ ਜੋ ਵੀ ਬਚਨ ਕਰਦੇ ਹਨ, ਕਿਤੇ ਵੀ ਜਾਂਦੇ ਹਨ, ਕੁਝ ਵੀ ਕਰਦੇ ਹਨ, ਉਸ ’ਚ ਕੋਈ ਨਾ ਕੋਈ ਰਾਜ਼ ਲੁਕਿਆ ਹੁੰਦਾ ਹੈ ਜਨ ਕਲਿਆਣ, ਸਮਾਜ ਸੁਧਾਰ ਲਈ ਸੰਤ ਸਤਿਸੰਗਾਂ ਲਾਉਦੇ ਹਨ, ਮਾਲਕ ਦੇ ਨਾਮ ਦੀ ਚਰਚਾ ਕਰਦੇ ਹਨ ਇਸ ਲਈ ਸੰਤਾਂ ਦੇ ਬਚਨਾਂ ਨੂੰ ਅਣਸੁਣਿਆ ਨਾ ਕਰੋ ਸਗੋਂ ਬਚਨਾਂ ਨੂੰ ਸੁਣੋ ਅਤੇ ਅਮਲ ਕਰੋ, ਕਿਉਕਿ ਜੋ ਲੋਕ ਸੁਣ ਕੇ ਅਮਲ ਕਰ ਲੈਂਦੇ ਹਨ ਉਹ ਮਾਲਕ ਦੀ ਕਿਰਪਾ-ਦਿ੍ਰਸ਼ਟੀ ਦੇ ਕਾਬਲ ਬਣ ਜਾਂਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ