ਸਮਰਾਲਾ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੈ। ਇਸ ਦੌਰਾਨ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਮਰਾਲਾ ਨੇੜੇ ਅੱਜ ਸਵੇਰੇ ਉਸ ਵੇਲੇ ਜ਼ਬਰਦਸਤ ਹਾਦਸਾ ਹੋ ਗਿਆ ਜਦੋਂ ਫੈਕਟਰੀ ਮਜ਼ਦੂਰਾਂ ਨਾਲ ਭਰੀ ਵੈਨ ਡਿਵਾਇਡਰ ਨਾਲ ਵੱਜਣ ਕਾਰਨ ਪਲਟ ਗਈ। ਇਸ ਦੌਰਾਨ ਵੈਨ ’ਚ ਬੈਠੇ ਕਈ ਮਜ਼ਦੂਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਫੈਕਟਰੀ ਦੇ ਕਰਮਚਾਰੀ ਜੋਗਿੰਦਰ ਕੁਮਾਰ ਨੇ ਦੱਸਿਆ ਕਿ ਉਹ 25-30 ਮਜ਼ਦੂਰਾਂ ਨਾਲ ਭਰੀ ਵੈਨ ’ਚ ਸਵਾਰ ਹੋ ਕੇ ਡਿਊਟੀ ਖ਼ਤਮ ਕਰਕੇ ਮਿੱਲ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ। (Accident)
ਜਿਸ ਦੌਰਾਨ ਵੈਨ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਡਿਵਾਇਡਰ ਨਾਲ ਟਕਰਾ ਕੇ ਪਲਟ ਗਈ, ਜਿਸ ਤੋਂ ਬਾਅਦ ਵੈਨ ਅੰਦਰ ਬੈਠੇ ਕਈ ਮਜ਼ਦੂਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲੲਂ ਦਾਖਲ ਕਰਵਾਇਆ ਗਿਆ। ਜਖ਼ਮੀਆਂ ’ਚ ਔਰਤਾਂ ਵੀ ਸ਼ਾਮਲ ਹਨ।
Also Read : Punjab ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਇਸ ਤਰ੍ਹਾਂ ਦੇਖੋ ਡੇਟਸ਼ੀਟ
ਜਖ਼ਮੀ ਮਜ਼ਦੂਰਾਂ ਨੇ ਦੱਸਿਆ ਕਿ ਵੈਨ ਦੀ ਰਫ਼ਤਾਰ ਤੇਜ਼ ਸੀ ਅਤੇ ਸੰਘਣੀ ਧੁੰਦ ਕਾਰਨ ਇਹ ਹਾਦਸਾ ਵਾਪਰਿਆ ਹੈ। ਫਿਲਹਾਲ 2-3 ਮਜ਼ਦੂਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਤੋਂ ਚੰਗੀਗੜ੍ਹ ਲਈ ਰੈਫ਼ਰ ਕਰ ਦਿੱਤਾ ਗਿਆ ਹੈ।