ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਪੰਜਾਬ ਦੇ 28 ਲ...

    ਪੰਜਾਬ ਦੇ 28 ਲੱਖ ਲੋਕਾਂ ਨੂੰ ਲੱਗਿਆ ਝਟਕਾ, ਰਾਸ਼ਨ ਕਾਰਡ ’ਤੇ ਕਣਕ ਲੈਣ ਵਾਲਿਆਂ ਲਈ ਬੁਰੀ ਖਬਰ, ਜਾਣੋ ਕੀ ਹੈ ਪੂਰਾ ਮਾਮਲਾ

    Ration card holders
    Ration card holders: ਪੰਜਾਬ ਦੇ 28 ਲੱਖ ਲੋਕਾਂ ਨੂੰ ਲੱਗਿਆ ਝਟਕਾ, ਰਾਸ਼ਨ ਕਾਰਡ

    Ration Card Holders: ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਸਾਰੇ ਹੀ ਸੂਬਿਆਂ ਵਿੱਚ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਨਾਲ ਲੋਕਾਂ ਦਾ ਜਿਉਣ ਗੁਜ਼ਾਰਾ ਸੌਖਾ ਹੋ ਜਾਂਦਾ ਹੈ। ਇਨ੍ਹਾਂ ਵਿੱਚੋਂ ਇੱਕ ਮੁਫ਼ਤ ਰਾਸ਼ਨ ਸਕੀਮ ਵੀ ਹੈ ਜੋ ਗਰੀਬਾਂ ਦਾ ਪੇਟ ਭਰਨ ਵਿੱਚ ਮੱਦਦ ਕਰ ਰਹੀ ਹੈ। ਹੁਣ ਇਸ ਸਕੀਮ ਤਹਿਤ ਇੱਕ ਬੁਰੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ। ਜਿਸ ਅਨੁਸਾਰ ਪੰਜਾਬ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਕਣਕ ਦਾ ਲਾਭ ਪ੍ਰਾਪਤ ਕਰਨ ਵਾਲੇ 28 ਲੱਖ ਦੇ ਲਗਭਗ ਲੋਕ 30 ਜੂਨ ਤੋਂ ਬਾਅਦ ਸਰਕਾਰ ਵਲੋਂ ਮੁਹੱਈਆਂ ਕਰਵਾਏ ਜਾ ਰਹੇ ਅਨਾਜ ਤੋਂ ਵਾਂਝੇ ਰਹਿ ਸਕਦੇ ਹਨ।

    ਧਿਆਨ ਦੇਣ ਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦੇਸ਼ ਭਰ ’ਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਮੁਫ਼ਤ ਕਣਕ ਨੂੰ ਹੋਰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਲਾਭਪਾਤਰੀ ਪਰਿਵਾਰਾਂ ਦੀ ਈ-ਕੇ. ਵਾਈ. ਸੀ. ਕਰਵਾਉਣ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਚੁੱਕਾ ਹੈ, ਜਿਸ ਲਈ ਸਰਕਾਰ ਵਲੋਂ 30 ਜੂਨ ਤੱਕ ਆਖਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। Ration Card Holders

    28 ਲੱਖ ਤੋਂ ਵੱਧ ਲੋਕਾਂ ‘ਤੇ ਪਵੇਗਾ ਅਸਰ | Ration Card Holders

    ਅਜਿਹੇ ’ਚ ਪੰਜਾਬ ਦੇ 28 ਲੱਖ 14 ਹਜ਼ਾਰ 267 ਲੋਕਾਂ ਵਲੋਂ ਈਕੇਵਾਈਸੀ ਨਾ ਕਰਵਾਉਣ ਕਾਰਨ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਉਕਤ ਰਾਸ਼ਨ ਕਾਰਡ ਧਾਰਕਾਂ ਦੇ ਨਾਂਅ ਸਰਕਾਰੀ ਪੋਰਟਲ ਤੋਂ ਡਿਲੀਟ ਕੀਤੇ ਜਾ ਰਹੇ ਹਨ। ਯਾਦ ਰਹੇ ਕਿ ਕੇਂਦਰ ਸਰਕਾਰ ਵੱਲੋਂ ਮੌਜ਼ੂਦਾ ਸਮੇਂ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲਾਭ ਪਾਤਰਾਂ ਨੂੰ 1 ਅਪਰੈਲ ਤੋਂ 30 ਜੂਨ ਤੱਕ ਲਈ 3 ਮਹੀਨਿਆਂ ਲਈ ਮੁਫਤ ਕਣਕ ਦਾ ਲਾਭ ਦਿੱਤਾ ਜਾ ਰਿਹਾ ਹੈ।

    Read Also : ਕੀ ਤੁਹਾਡੇ ਕੋਲ ਵੀ ਹੈ 20 ਰੁਪਏ ਦਾ ਨੋਟ, RBI ਨੇ ਲਿਆ ਵੱਡਾ ਫ਼ੈਸਲਾ, ਪੁਰਾਣੇ ਨੋਟਾਂ ’ਤੇ ਆਇਆ ਵੱਡਾ ਅਪਡੇਟ

    ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ’ਚ ਕੁੱਲ 40 ਲੱਖ 24 ਹਜ਼ਾਰ 017 ਰਾਸ਼ਨ ਕਾਰਡ ਧਾਰਕਾਂ ਦੇ 1 ਕਰੋੜ 54 ਲੱਖ 29 ਹਜ਼ਾਰ 132 ਮੈਂਬਰ ਜੁੜੇ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 1 ਕਰੋੜ 26 ਲੱਖ 14 ਹਜ਼ਾਰ 865 ਮੈਂਬਰਾਂ ਨੇ ਹੀ ਈਕੇਵਾਈਸੀ ਯੋਜਨਾ ਲਾਭ ਲਿਆ ਹੈ, ਜਦੋਂ ਕਿ 28 ਲੱਖ 14 ਹਜ਼ਾਰ 267 ਮੈਂਬਰ ਰਜਿਸਟਰਡ ਨਾ ਹੋਣ ਕਾਰਨ ਭਵਿੱਖ ’ਚ ਉਨ੍ਹਾਂ ਨੂੰ ਮੁਫਤ ਕਣਕ ਦਾ ਲਾਭ ਪ੍ਰਾਪਤ ਨਹੀਂ ਮਿਲ ਸਕੇਗਾ।