City University Ludhiana: ਸਿਟੀ ਯੂਨੀਵਰਸਿਟੀ ਲੁਧਿਆਣਾ ਤੋਂ ਬੁਰੀ ਖ਼ਬਰ, ਪਹੁੰਚ ਗਈ ਪੁਲਿਸ

Patiala News

City University Ludhiana: ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ’ਚ ਜੁਟੀ ਪੁਲਿਸ

City University Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚੌਂਕੀ ਮਾਨ ਨੇੜੇ ਸਥਿਤ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ. ਜਿਸ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਪਿੱਛੋਂ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।

Read Also : ਸੁੰਨਾ ਘਰ ਛੱਡ ਕੈਨੇਡਾ ਗਿਆ ਸੀ ਬਜ਼ੁਰਗ ਜੋੜਾ, ਵਾਪਸ ਪਰਤਿਆ ਤਾਂ ਉੱਡੇ ਹੋਸ਼, ਜਾਣੋ ਮਾਮਲਾ

ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਕਿਰਨਦੀਪ ਕੌਰ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਜਖਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕਿਰਨਦੀਪ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ’ਚ ਮੌਜੂਦ ਲੋਕਾਂ ਨੇ ਦੱਸਿਆ ਕਿ ਵਿਦਿਆਰਥੀ ਕਾਫੀ ਸਮੇਂ ਤੋਂ ਡਿਪ੍ਰੈਸ਼ਨ ’ਚ ਸੀ। ਉਸ ਦਾ ਡੀਐਮਸੀ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਸੀ।

LEAVE A REPLY

Please enter your comment!
Please enter your name here