ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News ਬਾਦਲ ਤੇ ਡਿੰਪੀ...

    ਬਾਦਲ ਤੇ ਡਿੰਪੀ ਦੀਆਂ ਬੱਸਾਂ ਖਿਲਾਫ਼ ਵੱਡੀ ਕਾਰਵਾਈ

    Bus Permits Cancelled

    ਪੰਜਾਬ ਸਰਕਾਰ ਨੇ ਕੁੱਲ 39 ਪਰਮਿਟ ਰੱਦ ਕੀਤੇ | Bus Permits Cancelled

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ ਤੌਰ ’ਤੇ ਕਲੱਬ ਕੀਤੇ 39 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਇਨ੍ਹਾਂ ਬੱਸਾਂ ਵਿੱਚ ਜਿ਼ਆਦਾ ਗਿਣਤੀ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਸ ਪਰਮਿਟ ਵਿੱਚ ਪਹੁੰਚ ਸਥਾਨ ਤੋਂ ਅੱਗੇ ਸਿਰਫ਼ ਇੱਕ ਵਾਰ ਵਾਧਾ ਲਿਆ ਜਾ ਸਕਦਾ ਹੈ ਪਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਗ਼ਲਤ ਢੰਗ ਤਰੀਕੇ ਅਪਣਾ ਕੇ ਇਨਾਂ ਪਰਮਿਟਾਂ ਵਿੱਚ ਕਈ ਵਾਰ ਅੱਗੇ ਤੋਂ ਅੱਗੇ ਵਾਧਾ ਲਿਆ ਗਿਆ।

    ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 15786 ਆਫ਼ 1999 ਵਿੱਚ ਦਿੱਤੇ ਫ਼ੈਸਲੇ ਅਨੁਸਾਰ ਜਿਨਾਂ ਕਲੱਬ ਪਰਮਿਟ-ਹੋਲਡਰਾਂ ਦੇ ਰੂਟਾਂ ਦੇ ਵਾਧੇ ਇਕ ਵਾਰ ਤੋਂ ਵੱਧ ਹੋਏ ਸਨ, ਉਨਾਂ ਨੂੰ ਕੈਂਸਲ ਕਰਨ ਦੇ ਹੁਕਮ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਕਰਦਿਆਂ ਕਲੱਬ ਕੀਤੇ ਗਏ ਪਰਮਿਟਾਂ ਨੂੰ ਸੁਣਵਾਈ ਕਰਨ ਉਪਰੰਤ ਰੱਦ ਕਰਨ ਦੇ ਹੁਕਮ ਕੀਤੇ ਗਏ ਹਨ।

    ਪੰਜਾਬ ਸਰਕਾਰ ਨੇ ਕੁੱਲ 39 ਬੱਸਾਂ ਦੇ ਪਰਮਿਟ ਕੀਤੇ ਰੱਦ

    ਸੂਬੇ ਦੇ ਵੱਖ-ਵੱਖ ਸ਼ਹਿਰਾਂ ਦੇ ਰੱਦ ਕੀਤੇ ਪਰਮਿਟਾਂ ਵਿੱਚ ਮੈਸਰਜ਼ ਡੱਬਵਾਲੀ ਟਰਾਂਸਪੋਰਟ ਕੰਪਨੀ ਪ੍ਰਾਈਵੇਟ ਲਿਮਟਿਡ ਬਠਿੰਡਾ ਦੇ 13 ਪਰਮਿਟ ਰੱਦ ਕੀਤੇ ਗਏ ਹਨ ਜਦਕਿ ਮੈਸਰਜ਼ ਆਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਬਠਿੰਡਾ ਦੇ 12, ਮੈਸਰਜ਼ ਜੁਝਾਰ ਪੈਸੇਂਜਰ ਬੱਸ ਸਰਵਿਸ ਪ੍ਰਾਈਵੇਟ ਲਿਮਟਿਡ ਲੁਧਿਆਣਾ ਦੇ 7, ਮੈਸਰਜ਼ ਨਿਊ ਦੀਪ ਮੋਟਰਜ਼ ਰਜਿ ਚੰਨੂ (ਗਿੱਦੜਬਾਹਾ) ਦੇ 2 ਅਤੇ ਮੈਸਰਜ਼ ਨਿਊ ਦੀਪ ਬੱਸ ਸਰਵਿਸ ਰਜਿ ਗਿੱਦੜਬਾਹਾ, ਮੈਸਰਜ਼ ਵਿਕਟਰੀ ਟਰਾਂਸਪੋਰਟ ਕੰਪਨੀ ਰਜਿ ਮੋਗਾ, ਮੈਸਰਜ਼ ਹਰਵਿੰਦਰਾ ਹਾਈਵੇਜ਼ ਬੱਸ ਸਰਵਿਸ ਰਜਿ ਮੋਗਾ, ਮੈਸਰਜ਼ ਐਕਸ-ਸਰਵਿਸਮੈਨ ਕੋਆਪ੍ਰੇਟਿਵ ਟਰਾਂਸਪੋਰਟ ਕੰਪਨੀ ਲਿਮਟਿਡ ਮੋਗਾ ਅਤੇ ਬਠਿੰਡਾ ਬੱਸ ਕੰਪਨੀ ਬਠਿੰਡਾ ਦਾ ਇੱਕ-ਇੱਕ ਪਰਮਿਟ ਸ਼ਾਮਲ ਹੈ। ਇਨਾਂ ਆਪ੍ਰੇਟਰਾਂ ਨੂੰ ਪੱਤਰ ਭੇਜ ਕੇ ਕਿਹਾ ਗਿਆ ਹੈ ਕਿ ਰੱਦ ਕੀਤੇ ਪਰਮਿਟਾਂ ਨੂੰ ਟਰਾਂਸਪੋਰਟ ਵਿਭਾਗ ਦੇ ਸਬੰਧਤ ਦਫ਼ਤਰਾਂ ਵਿਖੇ ਜਲਦ ਤੋਂ ਜਲਦ ਜਮ੍ਹਾਂ ਕਰਵਾਇਆ ਜਾਵੇ।

    ਵਿਦੇਸ਼ ਭੇਜਣ ਦੇ ਨਾਂਅ ’ਤੇ 3 ਪਰਿਵਾਰਾਂ ਕੋਲੋਂ ਠੱਗੇ 36 ਲੱਖ ਰੁਪਏ, ਮਾਮਲਾ ਦਰਜ

    LEAVE A REPLY

    Please enter your comment!
    Please enter your name here