ਬਾਦਲ ਧਰਨੇ ‘ਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ 3 ਲੱਖ ਦਾ ਮੁਆਵਜ਼ਾ

ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਨੇ ਕੀਤੀ ਕਿਸਾਨਾਂ ਨਾਲ ਮੀਟਿੰਗ

ਬਠਿੰਡਾ (ਸੁਖਜੀਤ ਮਾਨ)। ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਪਿੰਡ ਬਾਦਲ ਵਿਖੇ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਅੱਗੇ ਲਾਏ ਪੱਕੇ ਮੋਰਚੇ ‘ਚ 18 ਸਤੰਬਰ ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਪ੍ਰੀਤਮ ਸਿੰਘ ਵੱਲੋਂ ਸਲਫਾਸ਼ ਖਾ ਕੇ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਅੱਜ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨਾਲ ਬਠਿੰਡਾ ‘ਚ ਮੀਟਿੰਗ ਕੀਤੀ ਗਈ। ਭਾਕਿਯੂ ਉਗਰਾਹਾਂ ਦੇ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਅਤੇ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਖੁਦਕੁਸ਼ੀ ਪੀੜ੍ਹਤ ਪਰਿਵਾਰ ਨੂੰ ਦਿੱਤੀ ਜਾਂਦੀ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ‘ਚ ਇਹ ਵੀ ਫੈਸਲਾ ਹੋਇਆ ਹੈ ਕਿ ਕਿਸਾਨ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਲਈ ਸਿਫਾਰਸ਼ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਹੋਰ ਕੀ-ਕੀ ਗੱਲਬਾਤ ਹੋਈ ਇਸ ਸਬੰਧੀ ਮੁਕੰਮਲ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.