ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: ਅਦਾਲਤ ਵੱਲੋਂ ਤਿੰਨਾਂ ਪੁਲਿਸ ਅਫ਼ਸਰਾਂ ਦੀ ਜ਼ਮਾਨਤ ਅਰਜ਼ੀਆਂ ਰੱਦ

Bahalal, Kalan, Kotkapura, Shootout, Rejects, Bail, Applications, Officers

ਸਾਦਿਕ/ਫਰੀਦਕੋਟ, (ਅਰਸ਼ਦੀਪ ਸੋਨੀ) | ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੇਗੀ ਸੈਸ਼ਨ ਜੱਜ ਹਰਪਾਲ ਸਿੰਘ ਨੇ ਤਿੰਨਾਂ ਦੀ ਅਰਜ਼ੀਆਂ ‘ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ ਗੋਲ਼ੀਬਾਰੀ ‘ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ ਜਿਸ ‘ਤੇ ਸ਼ੁੱਕਰਵਾਰ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਦੋਵੇਂ ਪੱਖਾਂ ਦੇ ਵਕੀਲਾਂ ਨੂੰ ਤਕਰੀਬਨ ਘੰਟਾ ਭਰ ਚੱਲੀ ਬਹਿਸ ਮਗਰੋਂ ਪੁਲਿਸ ਅਧਿਕਾਰੀਆਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤਿੰਨੇ ਪੁਲਿਸ ਮੁਲਜ਼ਮਾਂ ਨੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਸੀ। ਐਸਪੀ ਬਿਕਰਮਜੀਤ ਤੇ ਇੰਸਪੈਕਰਟ ਪ੍ਰਦੀਪ ਸਿੰਘ ਨੇ ਬੀਤੇ ਸੋਮਵਾਰ ਅਤੇ ਸਬ ਇੰਸਪੈਕਰਟ ਤੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਮੰਗਲਵਾਰ ਨੂੰ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।