Bahrain Blood Donation: ਬਹਿਰੀਨ ਦੀ ਸਾਧ-ਸੰਗਤ ਨੇ ਕੀਤਾ 30 ਯੂਨਿਟ ਖੂਨਦਾਨ

Bahrain Blood Donation
ਬਹਿਰੀਨ ਖੂਨਦਾਨ ਤੋਂ ਬਾਅਦ ਸਥਾਨਕ ਸਾਧ-ਸੰਗਤ।

Bahrain Blood Donation: (ਸੱਚ ਕਹੂੰ ਨਿਊਜ਼) ਬਹਿਰੀਨ। ਡੇਰਾ ਸੱਚਾ ਸੌਦਾ ਵੱਲੋਂ ਦਿੱਤੀ ਜਾ ਰਹੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਟ੍ਰਿਊ ਬਲੱਡ ਪੰਪ ਦੇ ਨਾਂਅ ਨਾਲ ਜਾਣੇ ਜਾਂਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਮੈਂਬਰ ਵਿਦੇਸ਼ਾਂ ’ਚ ਵੀ ਮਾਨਵਤਾ ਭਲਾਈ ਦੇ ਕਾਰਜਾਂ ਦੀ ਅਲਖ ਜਗਾਏ ਹੋਏ ਹਨ ਇਸੇ ਕੜੀ ਦੇ ਚਲਦਿਆਂ ਬੀਤੇ ਦਿਨੀਂ ਪੂਜਨੀਕ ਗੁਰੂ ਜੀ ਦੇ ਪਵਿੱਤਰ ਆਗਮਨ ਅਤੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਹਿਰੀਨ ਦੀ ਸਾਧ-ਸੰਗਤ ਨੇ ਸਥਾਨਕ ਬਲੱਡ ਬੈਂਕ ’ਚ 30 ਯੂਨਿਟ ਖੂਨਦਾਨ ਕੀਤਾ।

ਇਹ ਵੀ ਪੜ੍ਹੋ: England Cleanliness Drive: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਇੰਗਲੈਂਡ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ..

ਇਸ ਦੌਰਾਨ ਖੂਨਦਾਨੀਆਂ ’ਚ ਭਾਰੀ ਉਤਸ਼ਾਹ ਪਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਜ਼ਿੰਮੇਵਾਰਾਂ ਨੇ ਦੱਸਿਆ ਕਿ ਸਾਧ-ਸੰਗਤ ਸਮੇਂ-ਸਮੇਂ ’ਤੇ ਮਾਨਵਤਾ ਭਲਾਈ ਦੇ ਕਾਰਜ ਕਰਦੀ ਰਹਿੰਦੀ ਹੈ। ਸਾਧ-ਸੰਗਤ ਵੱਲੋਂ ਕੀਤੇ ਗਏ ਇਸ ਭਲਾਈ ਦੇ ਕਾਰਜ ਦੀ ਬਲੱਡ ਬੈਂਕ ਦੇ ਅਧਿਕਾਰੀਆਂ ਵੱਲੋਂ ਭਰਪੂਰ ਪ੍ਰਸੰਸਾ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਵੱਲੋਂ ਦਿੱਤੀਆਂ ਜਾ ਰਹੀਆਂ ਮਾਨਵਤਾ ਭਲਾਈ ਦੀਆਂ ਸਿੱਖਿਆਵਾਂ ’ਤੇ ਚਲਦਿਆਂ ਜਿੰਮੇਵਾਰ ਹਰਜਿੰਦਰ ਇੰਸਾਂ ਵੱਲੋਂ ਹੁਣ ਤੱਕ 41 ਵਾਰ ਖੂਨਦਾਨ ਕੀਤਾ ਜਾ ਚੁੱਕਾ ਹੈ ਇਸ ਤੋਂ ਇਲਾਵਾ ਸਾਧ-ਸੰਗਤ ਲਗਾਤਾਰ ਭਲਾਈ ਦੇ ਕਾਰਜਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਂਦੀ ਰਹਿੰਦੀ ਹੈ। Bahrain Blood Donation