ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬਹੁਜਨ ਸਮਾਜ ਪਾਰਟੀ ਨੇ ਲਾਇਆ ਧਰਨਾ

BSP

ਸੂਬਾ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

(ਗੁਰਪ੍ਰੀਤ ਸਿੰਘ) ਸੰਗਰੂਰ। ਸੰਗਰੂਰ ਵਿਚ ਬਹੁਜਨ ਸਮਾਜ ਪਾਰਟੀ ਵੱਲੋਂ ਧਰਨਾ ਦਿੱਤਾ ਗਿਆ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਹੋਰ ਮੰਗਾਂ ਵਿਚਾਰੀਆਂ ਗਈਆਂ। ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਾਰੇ ਸ਼ਹਿਰ ਵਿੱਚ ਇੱਕ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

BSP

ਧਰਨੇ ’ਚ ਵੱਡੀ ਗਿਣਤੀ ’ਚ ਨਰੇਗਾ ਵਰਕਰਾਂ ਤੋਂ ਇਲਾਵਾ ਬਸਪਾ ਦੇ ਪਾਰਟੀ ਵਰਕਰ ਵੀ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਤੋਂ ਛੇਤੀ ਨਰੇਗਾ ਵਰਕਰਾਂ ਦੀਆਂ ਜੋ ਵੀ ਸਮੱਸਿਆਂ ਹਨ ਉਨ੍ਹਾਂ ਦਾ ਤੁਰੰਤ ਹੱਲ ਕਰੇ। ਉਨ੍ਹਾਂ ਸਰਕਾਰ ਨੂੰ ਚਿਤਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਸ਼ੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਅਸਲ ਮੁੱਦਿਆਂ ਤੋਂ ਭੱਜ ਰਹੀ ਹੈ ਸਰਕਾਰ : ਅਸ਼ਵਨੀ ਸ਼ਰਮਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ