ਸ਼ਰਾਬ ਵਾਲੀਆਂ ਗੱਡੀਆਂ ਸਮੇਤ ਫੜੇ ਗਏ ਚਾਰ ਮੁਲਜ਼ਮਾਂ ਦੀ ਜਮਾਨਤ ਰੱਦ

(ਨਰੇਸ਼ ਬਜਾਜ) ਅਬੋਹਰ। ਅਬੋਹਰ ਸਬ ਡਵੀਜ਼ਨ ਦੇ ਸੀਨੀਅਰ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ਨੇ ਸ਼ਰਾਬ ਨਾਲ ਲੱਦੀਆਂ ਚਾਰ ਗੱਡੀਆਂ ਸਮੇਤ ਫੜੇ ਗਏ ਕਥਿਤ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਚਾਰੇ ਮੁਲਜ਼ਮਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਉੱਧਰ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਹਰਜੀਤ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਗੱਡੀਆਂ ਦੇ ਦਸਤਾਵੇਜ਼ ਸਹੀ ਹਨ, ਉੱਥੇ ਦੂਜੇ ਪਾਸੇ ਸਰਕਾਰੀ ਵਕੀਲ ਨੇ ਵੀ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ।

ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਚਾਰੇ ਮੁਲਜ਼ਮਾਂ ਰਾਕੇਸ਼ ਪੁੱਤਰ ਤਿਲਕ ਰਾਜ ਨਿਵਾਸੀ ਫਿਰੋਜ਼ਪੁਰ, ਜਤਿੰਦਰ ਪੁੱਤਰ ਓਮ ਪ੍ਰਕਾਸ਼ ਨਿਵਾਸੀ ਫਿਰੋਜ਼ਪੁਰ, ਜਸਵੰਤ ਸਿਘ ਪੁੱਤਰ ਦਰਸ਼ਨ ਸਿੰਘ ਨਿਵਾਸੀ ਹਬੀਬ ਕੇ ਅਤੇ ਅਮਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਨਿਵਾਸੀ ਮੁਮਾਰਾ ਸਾਦਿਕ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।ਜ਼ਿਕਰਯੋਗ ਹੈ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਚਾਰ ਠੇਕੇਦਾਰਾਂ ਦੀਆਂ ਗੱਡੀਆਂ ਜੋ ਕਿ ਦੇਸੀ ਸ਼ਰਾਬ ਫਿਰੋਜ਼ਪੁਰ ਤੋਂ ਲੈ ਕੇ ਆ ਰਹੀਆਂ ਸਨ ਨੂੰ ਕਾਬੂ ਕੀਤਾ ਤੇ 4 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ