ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜਮਾਨਤ ਸੁਣਵਾਈ

Sunder Sham Arora

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜਮਾਨਤ ਸੁਣਵਾਈ

ਚੰਡੀਗੜ੍ਹ। ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 22 ਦਸੰਬਰ ਨੂੰ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

ਰਾਜ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੇ ਜਾਣ ਤੋਂ ਬਾਅਦ ਦੋਸ਼ੀ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹੁਣ ਜ਼ਮਾਨਤ ਪਟੀਸ਼ਨ ’ਤੇ ਅੱਜ ਹਾਈ ਕੋਰਟ ’ਚ ਸੁਣਵਾਈ ਹੋਵੇਗੀ।

ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਵੱਲੋਂ ਉਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਦੋਸ਼ੀ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।

197 ਨੂੰ 50 ਲੱਖ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼

ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਅਰੋੜਾ ਰਿਸ਼ਵਤ ਦੀ ਰਕਮ ਘਰੋਂ ਲੈ ਕੇ ਆਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here