ਚੰਡੀਗੜ੍ਹ। ਪੰਜਾਬ ਵਿਧਾਨ ਸਭਾ ’ਚ ਬਜਟ ਪੇਸ਼ ਕੀਤਾ ਗਿਆ। ਇਸ ’ਤੇ ਸਵਾਲ ਚੁੱਕਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਹੜੀਆਂ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਦਾ ਦਾ ਬਜ਼ਟ ਵਿੱਚ ਨਾਮੋ ਨਿਸ਼ਾਨ ਵੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀ ਵਾਲੇ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ’ਚ ਗੈਰ ਕਾਨੂੰਨੀ ਮਾਈਨਿੰਗ ਰੋਕ ਕੇ 20 ਹਜ਼ਾਰ ਕਰੋੜ ਰੁਪਏ ਨਾਲ ਸੂਬੇ ਦਾ ਵਿਕਾਸ ਕੀਤਾ ਜਾਵੇਗਾ ਅਤੇ ਇਹ ਵੀ ਗਰੰਟੀ ਪੂਰੀ ਨਹਂੀ ਕੀਤੀ ਗਈ। (Vidhan Sabha budget)
ਬਾਜਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਸਾਲਾਂ ਅੰਦਰ ਹੀ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣੀ ਪੁਰਾਣੀ ਪੈਨਸ਼ਨ ਸਕੀਮ ਦਾ ਾਵਅਦਾ ਵੀ ਕੀਤਾ ਸੀ ਪਰ ਸੂਬਾ ਵਾਸੀਆਂ ਨੂੰ ਇਹ ਸਹੂਲਤ ਵੀ ਨਹੀਂ ਦਿੱਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ 1500 ਤੋਂ ਵਧਾ ਕੇ 2500 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਗਰੰਟੀ ਵੀ ਪੂਰੀ ਨਹੀਂ ਹੋਈ। (Vidhan Sabha budget)
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਕਿ 40,437 ਜਿਹੜੇ ਸਰਕਾਰੀ ਮੁਲਾਜ਼ਮ ਭਰਤੀ ਕੀਤੇ ਗਏ ਉਨ੍ਹਾਂ ਦਾ ਸਾਰਾ ਵੇਰਵਾ ਦਿੱਤਾ ਕਿ ਉਹ ਕਿਹੜੇ ਮਹਿਕਮੇ ’ਚ ਹਨ ਅਤੇ ਪੰਜਾਬੀ ਅਤੇ ਗੈਰ ਪੰਜਾਬੀ ਕਿੰਨੇ ਹਨ। ਉਨ੍ਹਾਂ ਫੌਜ ਵਿੱਚ ਭਰਤੀ ਬਾਰੇ ਵੀ ਮੁੱਦਾ ਚੁੱਕਿਆ। ਅਗਨੀਵੀਰ ਭਰਤੀ ’ਤੇ ਸਵਾਲ ਚੁੱਕੇ ਗਏ। ਉਨ੍ਹਾਂ ਐਡਵੋਕੇਟ ਜਨਰਲ ਦਫਤਰ ’ਚ ਕਾਬਲੀਅਤ ਦੇ ਆਧਾਰ ’ਤੇ ਅਫ਼ਸਰ ਲਾਉਣ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਜਿਹੜੇ ਨਵੇਂ ਭਰਤੀ ਕੀਤੇ ਗਏ ਹਨ ਉਨ੍ਹਾਂ ਵਿੱਚ ਕਿੰਨੇ ਐਕਸ ਸਰਵਿਸਮੈਨ ਫੌਜੀ ਭਰਤੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਸੀਂ ਇਸ ਬਜਟ ਨੂੰ ਅਸੀਂ ਰੱਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਬਜਟ ਫੇਲ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਬਜ਼ੁਰਗਾਂ, ਔਰਤਾਂ ਤੇ ਨੌਜਵਾਨਾਂ ਲਈ ਕੁਝ ਵੀ ਨਹੀਂ ਹੈ।