ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News ਬਲਬੀਰ ਸੀਚੇਵਾਲ...

    ਬਲਬੀਰ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਚੁਣੇ ਗਏ ਰਾਜ ਸਭਾ ਮੈਂਬਰ

    sahin

    ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਵੇਂ ਰਾਜ ਸਭਾ ਮੈਬਰਾਂ ਨੂੰ ਦਿੱਤੀ ਵਧਾਈ 

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਾਜ ਸਭਾ ਚੋਣ ਪੰਜਾਬ-2022 ਲਈ ‘ਉਮੀਦਵਾਰੀ ਵਾਪਸ ਲੈਣ’ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਨਹੀਂ ਲਈ, ਜਿਸ ਨਾਲ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਚੁਣੇ ਗਏ। ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਇਨ੍ਹਾਂ ਦਾ ਸਵਾਗਤ ਕੀਤਾ ਤੇ ਦੋਵਾਂ ਉਮੀਦਵਾਰਾਂ ਨੂੰ ਚੋਣ ਸਰਟੀਫਿਕੇਟ ਵੀ ਸੌਂਪੇ।

    ਇਸ ਤੋਂ ਬਾਅਦ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵੱਡੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਰਾਜ ਦੀ ਬਿਹਤਰੀ ਲਈ ਕੰਮ ਕਰਨਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here