ਵਿਜੀਲੈਂਸ ਦੀ ਰਡਾਰ ‘ਤੇ ਬਲਬੀਰ ਸਿੱਧੂ

Balbir Sidhu

 ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਕਰੇਗੀ ਪੁੱਛਗਿੱਛ

ਮੋਹਾਲੀ (ਐੱਮ ਕੇ ਸ਼ਾਇਨਾ)। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Sidhu) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਨੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਸਿੱਧੂ ਨੂੰ 21 ਅਪ੍ਰੈਲ ਨੂੰ ਪੇਸ਼ ਹੋਣਾ ਪਵੇਗਾ।

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸਿੱਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਸਿਹਤ ਮੰਤਰੀ ਸਨ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤੋਂ ਇਲਾਵਾ ਬਲਬੀਰ ਸਿੰਘ ਸਿੱਧੂ ‘ਤੇ ਕੋਵਿਡ ਕਿੱਟਾਂ ਦੀ ਖਰੀਦ ‘ਚ ਘਪਲੇ ਦਾ ਵੀ ਦੋਸ਼ ਹੈ। ਸਿੱਧੂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸਿੱਧੂ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਹਨ। ਬਲਬੀਰ ਸਿੰਘ ਸਿੱਧੂ (Balbir Sidhu) ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ।

ਚਰਨਜੀਤ ਸਿੰਘ ਚੰਨੀ ਵੀ ਪੇਸ਼ ਹੋਣਗੇ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 21 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਚੰਨੀ ਪਿਛਲੇ ਦਿਨੀਂ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ। ਚੰਨੀ ਨੂੰ ਪੁੱਛਗਿੱਛ ਲਈ ਦੁਬਾਰਾ ਵਿਜੀਲੈਂਸ ਦਫ਼ਤਰ ਵਿਖੇ ਬੁਲਾਇਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ