ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਲੁਧਿਆਣਾ ‘ਚ ਪ੍ਰੈੱਸ ਕਾਨਫਰੰਸ: ਕਿਹਾ, ਪੰਜਾਬ ‘ਚ ਕਿਸੇ ਦੀ ਨਹੀਂ ਬਣੇਗੀ ਸਰਕਾਰ

Balbir-Singh-Rajewal

ਗੱਠਜੋੜ ਨਾਲ ਸਬੰਧਿਤ ਸਵਾਲ ਪੁੱਛਿਆ ਗਿਆ ਤਾਂ ਰਾਜੇਵਾਲ (Balbir Singh Rajewal) ਨਹੀਂ ਦਿੱਤਾ ਜਵਾਬ

(ਸੱਚ ਕਹੂੰ ਨਿਊਜ਼), ਲੁਧਿਆਣਾ। ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ‘ਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਖੜ੍ਹੇ ਸਨ, ਉਨ੍ਹਾਂ ਥਾਵਾਂ ‘ਤੇ ਸਮੀਖਿਆ ਮੀਟਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਕਿਸਾਨ ਬੀਬੀਐਮਬੀ ਦੇ ਮੁੱਦੇ ’ਤੇ 7 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋਣਗੇ। ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕਿਸੇ ਦੀ ਵੀ ਸਰਕਾਰ ਬਣਦੀ ਨਜ਼ਰ ਨਹੀਂ ਆ ਰਹੀ ਹੈ ਪਰ ਸੁਯੰਕਤ ਸਮਾਜ ਮੋਰਚਾ ਇਤਿਹਾਸ ਰਚੇਗਾ ਕਿ ਪਹਿਲੀ ਵਾਰ ਕਿਸੇ ਵੀ ਪਾਰਟੀ ਨੂੰ ਇੰਨੀ ਵੱਡਾ ਵੋਟ ਸ਼ੇਅਰ ਹੋਵੇਗਾ, ਜਿੰਨਾ ਸੰਯੁਕਤ ਸਮਾਜ ਮੋਰਚੇ ਦਾ ਹੈ। ਹਾਲਾਂਕਿ ਜਦੋਂ ਗਠਜੋੜ ਨਾਲ ਸਬੰਧਤ ਸਵਾਲ ਪੁੱਛਿਆ ਗਿਆ ਤਾਂ ਉਹ ਚੁੱਪ ਰਹੇ।

ਰਾਜੇਵਾਲ ਨੇ ਕਿਹਾ ਕਿ ਸਿਰਫ਼ ਬੀਬੀਐਮਬੀ ਦਾ ਮੁੱਦਾ ਹੀ ਨਹੀਂ, ਸਗੋਂ ਹੋਰ ਵੀ ਕਈ ਮੁੱਦੇ ਹਨ, ਜਿਨ੍ਹਾਂ ’ਤੇ ਕੇਂਦਰ ਵੱਲੋਂ ਰਾਜਾਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਉਸ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋਣ ਲਈ ਕਿਹਾ ਸੀ, ਪਰ ਬਾਅਦ ਵਿੱਚ ਕੋਈ ਵੀ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਪਤਾ ਨਹੀਂ ਸੀ ਕਿ ਦਿੱਲੀ ਦਾ ਮੋਰਚਾ ਇਸ ਤਰ੍ਹਾਂ ਦਾ ਹੋਵੇਗਾ ਅਤੇ ਜੇਕਰ ਫਿਰ ਤੋਂ ਹਾਲਾਤ ਅਜਿਹੇ ਬਣੇ ਤਾਂ ਕਿਸਾਨ ਮੁੜ ਮੋਰਚਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਕਿਸਾਨ ਆਪਣੇ ਹੱਕਾਂ ਨੂੰ ਕਿਸ ਨੂੰ ਮਾਰਨ ਨਹੀਂ ਦੇਣਗੇ। ਸੰਯੁਕਤ ਸਮਾਜ ਮੋਰਚਾ 7 ਮਾਰਚ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਮੰਗ ਪੱਤਰ ਵੀ ਸੌਂਪੇਗਾ।

 ਯੂਕਰੇਨ ‘ਚ ਫਸੇ ਵਿਦਿਆਰਥੀਆਂ ‘ਤੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸਰਕਾਰ ਨੂੰ ਉੱਥੇ ਫਸੇ ਵਿਦਿਆਰਥੀਆਂ ਨੂੰ ਤੁਰੰਤ ਵਾਪਸ ਲਿਆਉਣਾ ਚਾਹੀਦਾ ਹੈ, ਕਿਉਂਕਿ ਆਪਣੇ ਲੋਕਾਂ ਨੂੰ ਸੁਰੱਖਿਅਤ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here