ਸਾਡੇ ਨਾਲ ਸ਼ਾਮਲ

Follow us

27.4 C
Chandigarh
Sunday, February 22, 2026
More
    Home Breaking News ਠੰਢ ਦੇ ਮੱਦੇਨਜ਼...

    ਠੰਢ ਦੇ ਮੱਦੇਨਜ਼ਰ ਬੱਚਿਆਂ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

    Dr Baljit Kaur

    ਚੰਡੀਗੜ੍ਹ। ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀ ਠੰਢ ਦੇ ਮੱਦੇਨਜ਼ਰ ਸਿਹਤ ਤੇ ਮੌਸਮ ਵਿਭਾਗ ਲਗਾਤਾਰ ਐਡਵਾਇਜ਼ਰੀਆਂ ਜਾਰੀ ਕਰ ਰਿਹਾ ਹੈ। ਠੰਢ ਦੌਰਾਨ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਜੇ ਆਉਣ ਵਾਲੇ ਦਿਨਾਂ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਬੱਚਿਆਂ ਲਈ ਕੈਬਨਿਟ ਮੰਤਰੀ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। (Holidays)

    ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

    Also Read : ਰਾਜਪਾਲ ਨੇ ਅਮਨ ਅਰੋੜਾ ਮਾਮਲੇ ’ਚ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ

    ਇਸ ਤੋਂ ਇਲਾਵਾ ਪੰਜਾਬ ਭਰ ਦੇ ਸਕੂਲ ਪਹਿਲੀ ਜਨਵਰੀ ਤੋਂ ਖੁੱਲ੍ਹ ਚੁੱਕੇ ਹਨ ਅਤੇ ਸਕੂਲਾਂ ਦਾ ਸਮਾਂ ਵੀ ਲੇਟ ਕੀਤਾ ਗਿਆ ਹੈ। ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਣ ‘ਤੇ ਵਿਭਾਗੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

    LEAVE A REPLY

    Please enter your comment!
    Please enter your name here