ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, February 17, 2026
More
    Home Breaking News ਵਿਲੇਜ ਡਿਫੈਂਸ ...

    ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ’ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ : ਬਲਤੇਜ ਪੰਨੂ

    Baltej Pannu Statement
    ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ’ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ : ਬਲਤੇਜ ਪੰਨੂ

    Baltej Pannu Statement: ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ’ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ’ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਵਿਰੋਧੀਆਂ ਨੂੰ ਇੰਨੀ ਤਕਲੀਫ ਹੋ ਰਹੀ ਹੈ ਕਿ ਉਨ੍ਹਾਂ ਨੇ ਬਿਨਾਂ ਵਜ੍ਹਾ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ।

    ਇਹ ਖਬਰ ਵੀ ਪੜ੍ਹੋ : Bhagwant Mann: ਸੀਐਮ ਭਗਵੰਤ ਮਾਨ ਦਾਖਲ, ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਪੰਨੂ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਅੱਜ ਸਰਕਾਰੀ ਪੈਸੇ ਦੀ ਵਰਤੋਂ ’ਤੇ ਰੋਣਾ ਰੋ ਰਹੀਆਂ ਹਨ, ਸ਼ਾਇਦ ਉਹ ਆਪਣਾ ਸ਼ਰਮਨਾਕ ਇਤਿਹਾਸ ਭੁੱਲ ਗਈਆਂ ਹਨ। ਉਨ੍ਹਾਂ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਪੈਸੇ ਦੀ ਗੱਲ ਕਰਨ ਵਾਲੇ ਦੱਸਣ ਕਿ ਜਦੋਂ ਤੁਹਾਡੀਆਂ ਸਰਕਾਰਾਂ ਸਨ, ਉਦੋਂ ਕੀ ਸਰਕਾਰੀ ਗੱਡੀਆਂ ’ਚ ‘ਚਿੱਟਾ’ ਸਪਲਾਈ ਨਹੀਂ ਹੁੰਦਾ ਸੀ? ਜਨਤਾ ਭੁੱਲੀ ਨਹੀਂ ਹੈ ਕਿ ਕਿਵੇਂ ਸੱਤਾ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਫਲਿਆ-ਫੁੱਲਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਨਤਾ ਦਾ ਪੈਸਾ ਨਸ਼ਾ ਖਤਮ ਕਰਨ ਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਖਰਚ ਕਰ ਰਹੀ ਹੈ, ਨਾ ਕਿ ਤਸਕਰਾਂ ਨੂੰ ਪਨਾਹ ਦੇਣ ਲਈ। Baltej Pannu Statement

    ਵਿਰੋਧੀਆਂ ਦੀ ਨਿਰਾਸ਼ਾ ’ਤੇ ਤੰਜ ਕੱਸਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੋਗਾ ਦੇ ਪ੍ਰੋਗਰਾਮ ’ਚ ਤਾਂ ਅਜੇ ਸਿਰਫ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਹੀ ਆਏ ਸਨ, ਜਿਨ੍ਹਾਂ ’ਚ ਹਰ ਪਿੰਡ ਦੇ ਕੁਝ ਜਾਗਰੂਕ ਨਾਗਰਿਕਾਂ ਨੇ ਸਹੁੰ ਚੁੱਕੀ ਹੈ। ਜਦੋਂ ‘ਯੁੱਧ ਨਸ਼ਿਆਂ ਵਿਰੁੱਧ 2’ ਤਹਿਤ ਇਨ੍ਹਾਂ ਦੇ ਨਾਲ ਪੂਰੇ ਪਿੰਡ ਇੱਕਜੁੱਟ ਹੋ ਕੇ ਨਸੇ ਖਿਲਾਫ ਮੈਦਾਨ ਵਿੱਚ ਉਤਰਨਗੇ, ਉਦੋਂ ਇਨ੍ਹਾਂ ਵਿਰੋਧੀਆਂ ਦਾ ਕੀ ਹਾਲ ਹੋਵੇਗਾ।

    ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਯਕੀਨੀ ਤੌਰ ’ਤੇ ਕਾਮਯਾਬ ਹੋਵੇਗਾ ਕਿਉਂਕਿ ਅੱਜ ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਚਾਹੁੰਦਾ ਹੈ, ਪਰ ਜੇਕਰ ਕੋਈ ਨਹੀਂ ਚਾਹੁੰਦਾ ਤਾਂ ਉਹ ਸਿਰਫ ਵਿਰੋਧੀ ਪਾਰਟੀਆਂ ਹਨ, ਕਿਉਂਕਿ ਨਸ਼ੇ ਦਾ ਖਾਤਮਾ ਹੁੰਦੇ ਹੀ ਇਨ੍ਹਾਂ ਦੀ ਰਾਜਨੀਤੀ ਦੀ ਦੁਕਾਨ ਬੰਦ ਹੋ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਨਹੀਂ ਬਖਸ਼ੇਗੀ। Baltej Pannu Statement