ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

Purchase Of Wheat

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

  • ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਫਾਜ਼ਿਲਕਾ( ਰਜਨੀਸ਼ ਰਵੀ)। ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅਬੋਹਰ ਦੀ ਦਾਣਾ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ( Purchase Of Wheat) ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਦੀ ਵਧਾਈ ਵੀ ਦਿੱਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਸਾਨਾਂ ਨੂੰ ਭਰੋਸਾ ਦਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ-ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਡੀਆਂ ‘ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉਪਲੱਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਛਾਂ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ( Purchase Of Wheat)

 Purchase Of Wheat

ਕਿਸਾਨਾਂ ਨੂੰ ਫਸਲ ਦੀ ਖਰੀਦ-ਵੇਚ ਦੌਰਾਨ ਕੋਈ ਦਿੱਕਤ ਨਾ ਆਵੇ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ-ਵੇਚ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਫਸਲ ਦੀ ਵੇਚ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਮੰਡੀਆਂ ਵਿਚ ਅਗੇਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਐਸ.ਡੀ.ਐਮ. ਅਬੋਹਰ ਸ੍ਰੀ ਅਕਾਸ਼ ਬਾਂਸਲ ਸਮੇਤ ਹੋਰ ਅਧਿਕਾਰੀ ਤੇ ਮੰਡੀ ਦੇ ਅਧਿਕਾਰੀ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ