ਬਲਵਿੰਦਰ ਲਾਡੀ ਦੀਆਂ ਲਾਡੀਆਂ, ਥੋੜੇ ਦਿਨਾਂ ’ਚ ਤਿੰਨ ਵਾਰ ਬਦਲੀ ਪਾਰਟੀ

balwinder ladi

ਬਲਵਿੰਦਰ ਲਾਡੀ (Balwinder Ladi ) ਮੁੜ ਭਾਜਪਾ ’ਚ ਸ਼ਾਮਲ

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਵਿਧਾਇਕ ਬਲਵਿੰਦਰ ਲਾਡੀ (Balwinder Ladi ) ਮੁੜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਤਰੁਣ ਚੁੱਘ ਅਤੇ ਫਤਿਹਜੰਗ ਬਾਜਵਾ ਨੇ ਉਨ੍ਹਾਂ ਨੂੰ ਮੁੜ ਪਾਰਟੀ ’ਚ ਸ਼ਾਮਲ ਕੀਤਾ।

ਜ਼ਿਕਰਯੋਗ ਹੈ ਕਿ ਬਲਵਿੰਦਰ ਲਾਡੀ ਕੁਝ ਸਮਾਂ ਪਹਿਲਾਂ ਫਤਿਹਜੰਗ ਬਾਜਵਾ ਦੇ ਨਾਲ ਹੀ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ ਪਰ ਇੱਕ ਹਫ਼ਤੇ ਬਾਅਦ ਹੀ ਹੀ ਬਲਵਿੰਦਰ ਲਾਡੀ ਮੁੜ ਤੋਂ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨਾਲ ਹੀ ਕਿਹਾ ਸੀ ਕਿ ਭਾਜਪਾ ’ਚ ਸ਼ਾਮਲ ਹੋ ਕੇ ਉਨ੍ਹਾਂ ਗਲਤੀ ਕੀਤੀ ਸੀ, ਜੋ ਵਰਕਰਾਂ ਨਾਲ ਸਲਾਹ ਕਰਨ ਤੋਂ ਬਾਅਦ ਉਹ ਮੁੜ ਤੋਂ ਕਾਂਗਰਸ ਪਾਰਟੀ ’ਚ ਆ ਗਏ ਹਨ। ਪਰ ਹੁਣ ਫਿਰ ਉਹ ਮੁੜ ਭਾਜਪਾ ’ਚ ਸ਼ਾਮਲ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਬਲਵਿੰਦਰ ਲਾਡੀ ਜਦੋਂ ਪਹਿਲਾਂ ਭਾਜਪਾ ਤੋਂ ਮੁੜ ਕਾਂਗਰਸ ’ਚ ਸ਼ਾਮਲ ਹੋਏ ਸਨ ਤਾਂ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਬਲਵਿੰਦਰ ਲਾਡੀ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਮੌਜੂਦਾ ਵਿਧਾਇਕ ਸੀ ਪਰ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ 2022 ਦੀਆਂ ਚੋਣਾਂ ’ਚ ਮੌਕਾ ਨਹੀਂ ਦਿੱਤਾ ਗਿਆ, ਜਿਸ ਤੋਂ ਉਹ ਨਾਰਾਜ਼ ਚੱਲ ਰਹੇ ਸਨ। ਕਾਂਗਰਸ ਵੱਲੋਂ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਇਸ ਵਾਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਜਿਸ ਕਾਰਨ ਬਲਵਿੰਦਰ ਲਾਡੀ ਲਗਾਤਾਰ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇ। ਜਿਸ ਕਾਰਨ ਉਹ ਕੁਝ ਸਮੇਂ ’ਚ ਹੀ ਮੁੜ ਭਾਜਪਾ ’ਚ ਸ਼ਾਮਲ ਹੋ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ