ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ ਕਰਨਾ ਨਹੀਂ ਭੁੱਲਦੇ ਇਨਸਾਨੀਅਤ ਦੇ ਪੁਜਾਰੀ

Welfare work

ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Welfare work) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ ਮੰਜਲਾਂ ਛੂਹ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਸਰਸਾ ’ਚ ਲੰਗਰ ਸੰਮਤੀ ਦੇ ਜ਼ਿੰਮੇਵਾਰ ਬਲਦੇਵ ਸਿੰਘ ਇੰਸਾਂ ਉਰਫ਼ ਕਾਲਾ ਲਾਂਗਰੀ ਨੇ ਆਪਣੇ ਜਨਮ ਦਿਨ ਦੀ ਖੁਸ਼ੀ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਸਥਿੱਤ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ’ਚ ਖ਼ੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਦੱਸ ਦਈਏ ਕਿ ਉਕਤ ਡੇਰਾ ਸ਼ਰਧਾਲੂ ਨੇ 65ਵੀਂ ਵਾਰ ਖ਼ੂਨਦਾਨ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ