Fazilka News: ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਮੈਰਿਜ਼ ਪੈਲਸਾਂ ’ਚ ਹਥਿਆਰ ਲੈ ਕੇ ਜਾਣ ’ਤੇ ਲਗਾਈ ਪਾਬੰਦੀ

Fazilka News
ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ

Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਨਵ ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: Fertilizer Dealers News: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਉਣ ਜ਼ਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਦਸੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Fazilka News